MATTHEW

1 ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ। 2 ਅਬਰਾਹਾਮ ਇਸਹਾਕ ਦਾ ਪਿਤਾ ਸੀ। 3 ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। 4 ਰਾਮ ਅੰਮੀਨਾਦਾਬ ਦਾ ਪਿਤਾ ਸੀ। 5 ਸਲਮੋਨ ਬੋਅਜ਼ ਦਾ ਪਿਤਾ ਸੀ। 6 ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। 7 ਸੁਲੇਮਾਨ ਰਹਬੁਆਮ ਦਾ ਪਿਤਾ ਸੀ। 8 ਆਸਾ ਯਹੋਸ਼ਾਫਾਟ ਦਾ ਪਿਤਾ ਸੀ। 9 ਉਜ਼ੀਯ੍ਯਾਹ ਯੋਥਾਮ ਦਾ ਪਿਤਾ ਸੀ। 10 ਹਿਜ਼ਕੀਯਾਹ ਮਨੱਸਹ ਦਾ ਪਿਤਾ ਸੀ। 11 ਯੋਸ਼ੀਯਾਹ, ਯਕਾਨਯਾਹ, ਅਤੇ ਉਸਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। 12 ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ। 13 ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ। 14 ਅੱਜ਼ੋਰ ਸਾਦੋਕ ਦਾ ਪਿਤਾ ਸੀ। 15 ਅਲੀਹੂਦ ਅਲਾਜ਼ਾਰ ਦਾ ਪਿਤਾ ਸੀ। 16 ਯਾਕੂਬ ਯੂਸੁਫ਼ ਦਾ ਪਿਤਾ ਸੀ। 17 ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਇਹ ਚੌਦਾਂ ਪੀਢ਼ੀਆਂ ਸਨ। ਅਤੇ ਚੌਦਾਂ ਹੀ ਪੀਢ਼ੀਆਂ ਦਾਊਦ ਤੋਂ ਲੈਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦਾਂ ਹੀ ਪੀਢ਼ੀਆਂ ਲੋਕਾਂ ਨੂੰ ਬੇਬੀਲੋਨ ਲੈਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ। 18 ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ। 19 ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਮ੍ਹਣੇ ਕਲੰਕਨ ਪਰਗਟ ਕਰੇ। ਤਾਂ ਉਸਨੇ ਉਸਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ। 20 ਪਰ ਜਦੋਂ ਉਸਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ। 21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।” 22 ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ। 23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।” 24 ਜਦੋਂ ਯੂਸੁਫ਼ ਜਾਗਿਆ ਤਾਂ ਉਸਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ। 25 ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।

Matthew 2

1 ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ। 2 ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।” 3 ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ। 4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿਥੇ ਜੰਮੇਗਾ? 5 ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ: 6 ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ,ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ,ਅਤੇ ਇਸਰਾਏਲ ਦੀ ਅਗਵਾਈ ਕਰੇਗਾ।’” 7 ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ। 8 ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।” 9 ਉਹ ਰਾਜੇ ਦੀ ਗੱਲ ਸੁਣਕੇ ਚਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚਢ਼ਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿਥੇ ਉਹ ਬਾਲਕ ਸੀ। 10 ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ। 11 ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸਨੂੰ ਮਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ। 12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ। 13 ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲਭੇਗਾ।” 14 ਤਾਂ ਯੂਸੁਫ ਉਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਮਿਸਰ ਵੱਲ ਤੁਰ ਪਿਆ। 15 ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸਦਿਆ।” 16 ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ। 17 ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ: 18 “ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ।ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬਚਿਆਂਨੂੰ ਰੋਂਦੀ ਹੈ ਅਤੇ ਤਸਲ੍ਲੀ ਨਹੀਂ ਚਾਹੁੰਦੀ,ਕਿਉਂਕਿ ਉਸਦੇ ਬੱਚੇ ਮਰ ਚੁੱਕੇ ਹਨ।” 19 ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ। 20 ਦੂਤ ਨੇ ਆਖਿਆ, “ਉਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।” 21 ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਇਸਰਾਏਲ ਦੇਸ਼ ਨੂੰ ਚਲਿਆ ਗਿਆ। 22 ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚਲਿਆ ਗਿਆ। 23 ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।

Matthew 3

1 ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ। 2 ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।” 3 ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ:“ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ:‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ;ਉਸਦੇ ਰਾਹਾਂ ਨੂੰ ਸਿਧਿਆਂ ਕਰੋ।’” 4 ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ। 5 ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ। 6 ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। 7 ਪਰ ਜਦੋਂ ਉਸਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦਸਿਆ ਹੈ? 8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ। 9 ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ। 10 ਰੁਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿਦਾ, ਵਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ। 11 “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। 12 ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸਕਦੀ।” 13 ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ। 14 ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?” 15 ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ। 16 ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮੇ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ। 17 ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”

Matthew 4

1 ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। 2 ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸਨੂੰ ਭੁਖ ਲੱਗੀ। 3 ਤਾਂ ਸ਼ੈਤਾਨ ਉਸਨੂੰ ਪਰਤਾਉਣ ਲਈ ਆਇਆ ਅਤੇ ਉਸਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।” 4 ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’” 5 ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜਾ ਕਰਕੇ ਕਿਹਾ, 6 “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵਜ੍ਜਣ ਤੋਂ ਬਚਾ ਸਕੇਂ।’” 7 ਯਿਸੂ ਨੇ ਉਸਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ,‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’” 8 ਫੇਰ ਸ਼ੈਤਾਨ ਉਸਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ। 9 ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।” 10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇਥੋਂ ਚਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮਥਾ ਟੇਕਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’” 11 ਤਦ ਸ਼ੈਤਾਨ ਚਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ। 12 ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚਲਿਆ ਗਿਆ। 13 ਉਸਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ। 14 ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ। 15 “ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ,ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ,ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ 16 ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ;ਚਾਨਣ ਉਨ੍ਹਾਂ ਲਈ ਆਇਆਜੋ ਕਿ ਕਬਰਾਂ ਵਾਂਗ ਹਨੇਰੇਦੇਸ਼ ਵਿੱਚ ਰਹਿੰਦੇ ਹਨ।” 17 ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।” 18 ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮਛੀਆਂ ਫ਼ੜ ਰਹੇ ਸਨ। 19 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।” 20 ਤੁਰੰਤ ਹੀ ਉਹ ਜਾਲਾਂ ਨੂੰ ਛੱਡਕੇ ਯਿਸੂ ਦੇ ਮਗਰ ਹੋ ਤੁਰੇ। 21 ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ 22 ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡਕੇ ਉਸਦੇ ਮਗਰ ਹੋ ਤੁਰੇ। 23 ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਕੀ ਨੂੰ ਹਟਾਉਂਦਾ ਸੀ। 24 ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। 25 ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸਦੇ ਮਗਰ ਲੱਗ ਪਈਆਂ। ਚੰ

Matthew 5

1 ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚਢ਼ ਗਿਆ ਅਤੇ ਜਦ ਬੈਠਾ ਤਾਂ ਉਸਦੇ ਚੇਲੇ ਉਸਦੇ ਆਸ-ਪਾਸ ਆਏ। 2 ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸਨੇ ਆਖਿਆ, 3 “ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿਸਵਰਗ ਦਾ ਰਾਜ ਉਨ੍ਹਾਂ ਦਾ ਹੈ। 4 ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿਉਹ ਸ਼ਾਂਤ ਕੀਤੇ ਜਾਣਗੇ। 5 ਉਹ ਵਡਭਾਗੇ ਹਨ ਜਿਹੜੇ ਦੀਨ ਹਨ ਕਿਉਂਕਿਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ। 6 ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿਉਹ ਰਜਾਏ ਜਾਣਗੇ। 7 ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ। 8 ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁਧ ਹਨ ਕਿਉਂਕਿਉਹ ਪਰਮੇਸ਼ੁਰ ਨੂੰ ਵੇਖਣਗੇ। 9 ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ। 10 ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ। 11 ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ। 12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ। 13 “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸਕਦਾ? ਇਹ ਬੇਕਾਰ ਹੈ। ਇਹ ਬਾਹਰ ਸੁਟਿਆ ਜ੍ਜਾਵੇ ਅਤੇ ਲੋਕਾਂ ਦੁਆਰਾ ਮਿਧਿਆ ਜਾਵੇ। 14 “ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸਨੂੰ ਲਕੋਇਆ ਨਹੀਂ ਜਾ ਸਕਅਦਾ। 15 ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰਖਦੇ ਉਹ ਇਸਨੂੰ ਸ਼ਮ੍ਹਾਦਾਨ ਉੱਤੇ ਰਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ। 16 ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ। 17 “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ। 18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਅਲੋਪ ਨਾ ਹੋ ਜਾਣ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿਂਦੀ ਵੀ ਨਹੀਂ ਗੁਆਚੇਗੀ। 19 “ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ। 20 ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸਕੋਂਗੇ। 21 “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਰਣਾ ਕੀਤਾ ਜਾਵੇਗਾ।’ 22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ। 23 “ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚਢ਼ਾਉਣ ਲੱਗੇ, ਅਤੇ ਉਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ। 24 ਤਾਂ ਓਥੇ ਆਪਣੀ ਭੇਟ ਜਗਵੇਦੀ ਦੇ ਸਾਮ੍ਹਣੇ ਛੱਡ ਕੇ ਚਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚਢ਼ਾ। 25 “ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ। 26 ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ। 27 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’ 28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ। 29 ਜੋ ਤੇਰੀ ਸਜ੍ਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ। 30 ਤੇਰਾ ਸਜ੍ਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸਨੂੰ ਕਟ੍ਟ ਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ। 31 “ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’ 32 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ। 33 “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਦਾ ਕਰੋਂ ਤਾਂ ਇਸਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ। 34 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ। 35 ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ। 36 ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿਟ੍ਟਾ ਜਾਂ ਕਾਲਾ ਨਹੀਂ ਕਰ ਸਕਦੇ। 37 ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵਧ ਆਖਣਾ ਬਦੀ ਵੱਲੋਂ ਹੈ। 38 “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’ 39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖਢ਼ੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸਜ੍ਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ। 40 ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ। 41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ। 42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ। 43 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰਖੋ।’ 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ। 46 ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ? 47 ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ? 48 ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।

Matthew 6

1 “ਸਾਵਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਮ੍ਹਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਂਗੇ। 2 “ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੂਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ। 3 ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ। 4 ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ। 5 “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂਂਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ। 6 ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ। 7 “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵਧ ਬੋਲਦੇ ਹਨ। 8 ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਾਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ। 9 ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:‘ਸੁਰਗ ਵਿੱਚ,ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ। 10 ਤੇਰਾ ਰਾਜ ਆਵੇ, ਤੇਰੀ ਮਰਜ਼ੀ,ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ। 11 ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ। 12 ਅਤੇ ਤੁਸੀਂ ਸਾਡੇ ਪਾਪ ਮਾਫ਼ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ। 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,ਸਗੋਂ ਦੁਸ਼ਟ ਤੋਂ ਬਚਾਵੋ।’ 14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ। 15 ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ। 16 “ਜਦੋਂ ਤੁਸੀਂ ਵਰਤ ਰਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ। 17 ਪਰ ਜਦੋਂ ਤੁਸੀਂ ਵਰਤ ਰਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ। 18 ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ। 19 “ਧਰਤੀ ਤੇ ਖਜ਼ਾਨੇ ਦਾ ਭਂਡਾਰ ਨਾ ਜੋੜੋ। ਇਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। 20 ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਦੇ ਹਨ। 21 ਕਿਉਂਕਿ ਜਿਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉਥੇ ਹੀ ਹੋਵੇਗਾ। 22 “ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ। 23 ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ। 24 “ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ। 25 “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ? 26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ। 27 ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸਕਦੇ। 28 “ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉਥੇ ਵਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ। 29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ। 30 ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵਧ ਨਹੀਂ ਪਹਿਨਾਵੇਗਾ? 31 “ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’ 32 ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ। 33 ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹਾਯ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ। 34 ਸੋ ਤੁਸੀਂ ਭਲਕ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁਖ ਹੀ ਬਥੇਰਾ ਹੈ।

Matthew 7

1 “ਦੂਜੇ ਲੋਕਾਂ ਦਾ ਨਿਰਣਾ ਨਾ ਕਰੋ ਤਾਂ ਤੁਹਡਾ ਨਿਰਣਾ ਵੀ ਨਹੀਂ ਕੀਤਾ ਜਾਵੇਗਾ। 2 ਜੇਕਰ ਤੁਸੀਂ ਦੂਸਰਿਆਂ ਦਾ ਨਿਰਣਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਣਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ। 3 “ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿਚਲੇ ਸ਼ਤੀਰ ਨੂੰ ਨਹੀਂ ਵੇਖਦੇ। 4 ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕਢਾਂ’ ਜਦ ਕਿ ਹਲੇ ਵੀ ਤੁਹਡੀ ਆਪਣੀ ਅੱਖ ਵਿੱਚ ਸ਼ਤੀਰ ਹੈ? 5 ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕਢੋ ਤਾਂ ਹੀ ਤੁਸੀਂ ਉਸ ਕਣ ਨੂੰ ਕਢਣ ਵਾਸਤੇ ਸਪਸ਼ਟ ਤੌਰ ਤੇ ਵੇਖ ਸਕਦੇ ਹੋਂ। 6 “ਪਵਿੱਤਰ ਵਸਤਾਂ ਕੁਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ। 7 “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲਭੋ, ਤਾਂ ਲਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ। 8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂਂਢਣ ਵਾਲੇ ਨੂੰ ਲਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ। 9 “ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸਨੂੰ ਪੱਥਰ ਦੇਵੇਗਾ? 10 ਜੇਕਰ ਉਹ ਇੱਕ ਮਛੀ ਮੰਗੇ, ਤਾਂ ਕੀ ਤੁਸੀਂ ਉਸਨੂੰ ਸੱਪ ਦੇਵੋਂਗੇ? 11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵਧ ਚੰਗੀਆਂ ਦਾਤਾਂ ਦੇਵੇਗਾ? 12 “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ। 13 “ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸੁਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ। 14 ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸਨੂੰ ਲਭਦੇ ਹਨ ਉਹ ਵਿਰਲੇ ਹਨ। 15 “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ। 16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੇ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜੇ ਤੇ ਅੰਜੀਰ ਉਗਦੇ ਹਨ। 17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ। 18 ਚੰਗੇ ਬਿਰਛ ਬੁਰਾ ਫ਼ਲ ਨਹੀਂ ਦੇ ਸਕ੍ਕਦੇ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸਕਦਾ ਹੈ। 19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁਟਿਆ ਜ੍ਜਾਂਦਾ ਹੈ। 20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ। 21 “ਉਹ ਜਿਹੜਾ ਕਿ ਮੈਨੂੰ ‘ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸਕਦਾ ਹੈ। 22 ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈਕੇ ਭੂਤ ਨਹੀਂ ਕਢੇ ਅਤੇ ਕੀ ਤੇਰਾ ਨਾਮ ਲੈਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’ 23 ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚਲੇ ਜਾਓ।’” 24 “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ। 25 ਮੀਂਹ ਵਰ੍ਹਿਆ, ਹਢ਼ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸਦੇ ਘਰ ਨੂੰ ਧਕ੍ਕਾ ਮਾਰਿਆ ਪਰ ਉਹ ਨਾ ਡਿਗਿਆ, ਕਿਉਂਕਿ ਉਸ੍ਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ। 26 “ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ। 27 ਅਤੇ ਮੀਂਹ ਵਰ੍ਹਿਆ, ਹਢ਼ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧਕ੍ਕਾ ਵਜਿਆ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।” 28 ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸਦੇ ਉਪਦੇਸ਼ ਉੱਤੇ ਹੈਰਾਨ ਹੋ ਗਏ। 29 ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।

Matthew 8

1 ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸਦੇ ਮਗਰ ਲੱਗ ਪਈ। 2 ਇੱਕ ਕੋਢ਼ੀ ਨੇ ਯਿਸੂ ਕੋਲ ਆਕੇ ਉਸ ਅੱਗੇ ਮਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਹੋ ਤਾਂ ਮੈਨੂੰ ਠੀਕ ਕਰ ਸਕ੍ਕਦੇ ਹੋਂ।” 3 ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੂਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋਢ਼ੀ ਦਾ ਕੋਢ਼ ਜਾਂਦਾ ਰਿਹਾ। 4 ਤਾਂ ਯਿਸੂ ਨੇ ਉਸਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚਢ਼ਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।” 5 ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈਕੇ ਆਇਆ, 6 “ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।” 7 ਫ਼ੇਰ ਉਸਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸਨੂੰ ਚੰਗਾ ਕਰ ਦਿਆਂਗਾ।” 8 ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ। 9 ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਆਪਾਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।” 10 ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵਧ ਆਸਥਾ ਹੈ। 11 ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ। 12 ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।” 13 ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਆਸਥਾ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ। 14 ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ। 15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸਨੇ ਉਠਕੇ ਉਸਦੀ ਖਾਤਿਰ ਕੀਤੀ। 16 ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ। 17 ਉਸਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ:“ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।” 18 ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ। 19 ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿਛੇ ਚੱਲਾਂਗਾ।” 20 ਤਾਂ ਯਿਸੂ ਨੇ ਉਸਨੂੰ ਆਖਿਆ, “ਲੂਂਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।” 21 ਉਸਦੇ ਇੱਕ ਦੂਜੇ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।” 22 ਪਰ ਯਿਸੂ ਨੇ ਉਸਨੂੰ ਕਿਹਾ, “ਤੂੰ ਮੇਰੇ ਮਗਰ ਚਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦਬ੍ਬਣ ਦੇ।” 23 ਜਦੋਂ ਯਿਸੂ ਬੇੜੀ ਉੱਤੇ ਚਢ਼ਿਆ ਤਾਂ ਉਸਦੇ ਚੇਲੇ ਉਸਦੇ ਮਗਰ ਆਏ। 24 ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁਕ੍ਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ। 25 ਚੇਲੇ ਉਸ ਕੋਲ ਆਏ ਅਤੇ ਉਸਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।” 26 ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ?” ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ। ਤਦ ਉਸਨੇ ਉਠਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇਕਕਦਮ ਚੈਨ ਹੋ ਗਿਆ। 27 ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!” 28 ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸਕ੍ਕਦਾ। 29 ਉਨ੍ਹਾਂ ਦੋ ਮਨੁੱਖਾਂ ਨੇ ਉਸਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇਥੇ ਸਾਨੂੰ ਦੁਖ ਦੇਣ ਆਇਆ ਹੈ?” 30 ਉਨ੍ਹਾਂ ਤੋਂ ਕੁਝ ਦੂਰ, ਉਥੇ ਸੂਰਾਂ ਦਾ ਬਹੁਤ ਵੱਡਾ ਇਜ਼ੜ ਚ੍ਚਰ ਰਿਹਾ ਸੀ। 31 ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘਲ ਦੇ।” 32 ਉਸਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇਜਜੜ ਪਹਾੜੀ ਦੀ ਢਲਾਣ ਤੋਂ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ। 33 ਤਦ ਸੂਰਾਂ ਦੇ ਇਜ਼ੜ ਦੇ ਰਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ। 34 ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸਨੂੰ ਉਨ੍ਹਾਂ ਦਾ ਇਲਾਕਾ ਛਡਣ ਲਈ ਬੇਨਤੀ ਕੀਤੀ।

Matthew 9

1 ਯਿਸੂ ਬੇੜੀ ਉੱਤੇ ਚੜਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ। 2 ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਕੇ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰਖ, ਤੇਰੇ ਸਾਰੇ ਪਪ ਮਾਫ ਹੋਏ। 3 ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।” 4 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿਚਾਰ ਰਖਦੇ ਹੈ? 5 ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚਲਿਆ ਜ੍ਜਾ।” 6 7 ਤਾਂ ਉਹ ਉਠਕੇ ਆਪਣੇ ਘਰ ਨੂੰ ਤੁਰ ਗਿਆ, 8 ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ। 9 ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉਠਕੇ ਉਸਦੇ ਮਗਰ ਹੋ ਤੁਰਿਆ। 10 ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸਦੇ ਚੇਲਿਆਂ ਨਾਲ ਖਾਣਾ ਖਾਧਾ। 11 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?” 12 ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। 13 ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।” 14 ਤਦ ਯੂਹੰਨਾ ਦੇ ਚੇਲਿਆਂ ਨੇ ਉਸਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰਖਦੇ?” 15 ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅਡ੍ਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ। 16 “ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ। 17 ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।” 18 ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸਦੇ ਅੱਗੇ ਮਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।” 19 ਫ਼ੇਰ ਯਿਸੂ ਉਠਿਆ ਅਤੇ ਆਪਣੇ ਚੇਲਿਆਂ ਸਣੇ ਉਸਦੇ ਮਗਰ ਤੁਰ ਪਿਆ। 20 ਉਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸਨੇ ਪਿਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ। 21 ਕਿਉਂਕਿ ਉਸਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।” 22 ਸੂ ਮੁੜਿਆ ਅਤੇ ਉਸਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਆਸਥਾ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ। 23 ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉਥੇ ਕੁੜੀ ਨੂੰ ਮਰੀ ਵੇਖਕੇ ਰੋ-ਪਿਟ੍ਟ ਰਹੇ ਹਨ। 24 ਤਾਂ ਉਸਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁੜੀ ਮਰੀ ਨਹੀਂ ਸਗੋਂ ਸੁਤ੍ਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ। 25 ਜਦੋਂ ਲੋਕਾਂ ਨੂੰ ਘਰੋਂ ਬਾਹਰ ਕਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿਥੇ ਕੁੜੀ ਸੀ। ਉਸਨੇ ਉਸਦਾ ਹੱਥ ਫ਼ੜਿਆ, ਅਤੇ ਉਹ ਖਢ਼ੀ ਹੋ ਗਈ, 26 ਇਹ ਖਬਰ ਉਸ ਸਾਰੇ ਇਲਾਕੇ ਵਿੱਚ ਫ਼ੈਲ ਗਈ। 27 ਜਦੋਂ ਯਿਸੂ ਉਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!” 28 ਜਦੋਂ ਯਿਸੂ ਘਰ ਵਿਚ ਗਿਆ ਤਾਂ ਉਹ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਡੇ ਲਈ ਤੁਹਾਡੀ ਦ੍ਰਿਸ਼ਟੀ ਵਾਪਸ ਲਿਆ ਸਕਦਾ ਹਾਂ?” ਅੰਨ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਹਾਂ ਪ੍ਰਭੂ ਸਾਨੂੰ ਵਿਸ਼ਵਾਸ ਹੈ।” 29 ਤਦ ਉਸਨੇ ਉਨ੍ਹਾਂ ਦੀਆਂ ਅਖੀਆਂ ਨੂੰ ਛੋਹਿਆ ਅਤੇ ਆਖਿਆ, “ਜੇ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਨੂੰ ਫ਼ਿਰ ਤੋਂ ਵੇਖਣ ਯੋਗ ਕਰ ਸਕਦਾ ਹਾਂ ਤਾਂ ਇਵੇਂ ਹੀ ਹੋਵੇ।” 30 ਅਤੇ ਅੰਨ੍ਹੇ ਆਦਮੀ ਵੇਖਾਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!” 31 ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਖੇਤ੍ਰ ਵਿੱਚ ਉਸਦਾ ਜਸ੍ਸ ਫ਼ੈਲਾਇਆ। 32 ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸਨੂੰ ਭੂਤ ਚਿੰਬੜਿਆ ਹੋਇਆ ਸੀ ਉਸਦੇ ਕੋਲ ਲਿਆਏ, 33 ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।” 34 ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕਢਦਾ ਹੈ।” 35 ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ। 36 ਜਦੋਂ ਉਸਨੇ ਭੀੜਾਂ ਵੇਖੀਆਂ ਤਾਂ ਉਸਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ। 37 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪਕ੍ਕੀ ਹੋਈ ਹੈ ਪਰ ਵਾਢੇ ਥੋੜੇ ਹਨ। 38 ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”

Matthew 10

1 ਯਿਸੂ ਨੇ ਆਪਣੇ ਬਾਰ੍ਹਾ ਚੇਲਿਆਂ ਨੂੰ ਸਦਿਆ। ਉਸ੍ਸਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕਢਣ ਦੀ ਸ਼ਕਤੀ ਦਿੱਤੀ। ਉਸਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ। 2 ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ: 3 ਫ਼ਿਲਿਪੁਸ 4 ਸ਼ਮਊਨ ਕਨਾਨੀ 5 ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ। 6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। 7 ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’ 8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਦਿਆਂ ਕਰੋ, ਕੋਢ਼ੀਆਂ ਨੂੰ ਸ਼ੁਧ ਕਰੋ, ਭੂਤਾਂ ਨੂੰ ਕਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ। 9 ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ। 10 ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਾਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸਨੂੰ ਚਾਹੀਦਾ ਲੈ ਸਕਦਾ ਹੈ। 11 “ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁਛੋ ਕਿ ਇਥੇ ਲਾਇਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉਥੇ ਹੀ ਠਹਿਰੇ ਰਹੋ। 12 ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁਖ ਮੰਗੋ। 13 ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ। 14 ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ। 16 “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ। 17 ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਣਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ। 18 ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ। 19 ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ। 20 ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ। 21 “ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਆਪਣੇ ਬਚਿਆਂ ਦੇ ਵਿਰੁੱਧ ਖਢ਼ੇ ਹੋ ਜਾਣਗੇ ਅਤੇ ਬੱਚੇ ਆਪਾਣੇ ਮਾਪਿਆਂ ਦੇ ਖਿਲਾਫ਼ ਖਢ਼ੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ। 22 ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ। 23 ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ। 24 “ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ 25 ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ਮਾਲਕ ਨੂੰ ਬਆਲ-ਜ਼ਬੂਲ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸਦਿਆ ਜ੍ਜਾਵੇਗਾ। 26 “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ। 27 ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸਨੂੰ ਚਾਨਾਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁਲ੍ਲੇਆਮ ਪ੍ਰਚਾਰ ਕਰੋ। 28 “ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸਕ੍ਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸਕਦਾ ਹੈ। 29 ਇੱਕ ਪੈਸੇ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸਕਦੀ। 30 ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ। 31 ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵਧ ਉੱਤਮ ਹੋ। 32 “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ। 33 ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ। 34 “ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ। 35 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:‘ਮਨੁੱਖ ਦੇ ਵੈਰੀ ਉਸਦੇ ਆਪਾਣੇ ਘਰ ਦੇ ਜੀਅ ਹੋਣਗੇ।ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।ਅਤੇ ਇੱਕ ਨੂੰਹ ਆਪਾਣੀ ਸੱਸ ਦੇ ਵਿਰੁੱਧ ਹੋਵੇਗੀ।’ 36 37 “ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇਕ ਨਹੀਂ ਹੈ। 38 ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ। 39 ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲਭ ਲਵੇਗਾ।” 40 “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ। 42 ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੁ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”

Matthew 11

1 ਆਪਣੇ ਬਾਰ੍ਹਾਂ ਚੇਲਿਆਂ ਨੂੰ ਹਿਦਾਇਤਾਂ ਦੇਣ ਤੋਂ ਬਾਅਦ, ਯਿਸੂ ਨੇ ਉਹ ਥਾਂ ਛੱਡ ਦਿੱਤੀ ਅਤੇ ਗਲੀਲੀ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਲਈ ਚਲਿਆ ਗਿਆ। 2 ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ। 3 ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?” 4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ, 5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜੇ ਤੁਰਦੇ ਹਨ, ਕੋਢ਼ੀ ਸ਼ੁਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। 6 ਜਿਹੜਾ ਵਿਅਕਤੀ ਮੈਨੂੰ ਕਬੂਲਦਾ ਹੈ ਉਹ ਧੰਨ ਹੈ।” 7 ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ?” ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ! 8 ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹੜੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ। 9 ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵਧੇਰੇ ਹੈ। 10 ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ:‘ਸਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾਹਾਂ ਜਿਹੜਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’ 11 ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹੜੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਨਿਗੂਣਾ ਹੈ ਉਹ ਯੂਹਾਂਨਾ ਤੋਂ ਵੱਡਾ ਹੈ। 12 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹੜੇ ਬਲ ਦਾ ਉਪਯੋਗ ਕਰਦੇ ਹਨ ਇਸਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। 13 ਕਿਉਂ ਜੁ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ। 14 ਜੇਕਰ ਤਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ। 15 ਜੇਕਰ ਤੁਸੀਂ ਮੈਨੂੰ ਸੁਣ ਸਕਦੇ ਹੋ, ਤਾਂ ਸੁਣੋ। 16 “ਮੈਂ ਇਸ ਪੀਢ਼ੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬਚਿਆਂ ਵਰਗੇ ਹਨ ਜੋ ਕਿ ਬਚਿਆਂ ਦਾ ਇੱਕ ਧੜਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧੜੇ ਨੂੰ ਆਵਾਜ਼ ਮਾਰਕੇ ਆਖਦੇ ਹਨ, 17 ‘ਅਸੀਂ ਤੁਹਾਡੇ ਲਈ ਬੰਸਰੀਵਜਾਈ ਪਰ ਤੁਸੀਂ ਨਾ ਨੱਚੇ।‘ਅਸੀਂ ਉਦਾਸ ਗੀਤ ਗਾਇਆਪਰ ਤੁਸੀਂ ਨਾ ਪਿਟਿਆ।’ 18 ਮ੍ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸਦੇ ਅੰਦਰ ਭੂਤ ਹੈ।’ 19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।” 20 ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ। 21 ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ। 22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁਛਣ ਜੋਗ ਹੋਵੇਗਾ। 23 “ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜੰਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ। 24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾੜਾ ਹੋਵੇਗਾ।” 25 ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ। 26 ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ। 27 “ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ। 28 “ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ। 29 ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮੇ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ। 30 ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”

Matthew 12

1 ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸਦੇ ਚੇਲੇ ਉਸਦੇ ਨਾਲ ਸਨ ਅਤੇ ਉਹ ਭੁਖੇ ਸਨ ਇਸਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ। 2 ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।” 3 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁਖੇ ਸਨ? 4 ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸਨੇ ਅਤੇ ਉਸਦੇ ਸਾਥੀਆਂ ਨੇ ਉਥੇ ਚਢ਼ਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ? 5 ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪਢ਼ਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ? 6 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ। 7 ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਣਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। 8 “ਕਿਉਂ ਜੁ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।” 9 ਯਿਸੂ ਉਸ ਜਗ੍ਹਾ ਤੋਂ ਤੁਰਕੇ ਉਥੋਂ ਦੇ ਪ੍ਰਾਰਥਨਾ ਸਥਾਨ ਤੇ ਗਿਆ। 10 ਉਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁਂਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?” 11 ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਨੂੰ ਟੋਏ ਵਿੱਚੋਂ ਨਹੀਂ ਕਢੋਂਗੇ? 12 ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵਧ ਮੁੱਲਵਾਨ ਹੈ। ਇਸਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।” 13 ਤਦ ਯਿਸੂ ਨੇ ਉਸ ਟੁਂਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ। 14 ਪਰ ਫ਼ਰੀਸੀ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਦੀਆਂ ਵਿਉਂਤਾਂ ਬਾਣਾਈਆਂ। 15 ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸਦੇ ਪਿਛੇ ਲੱਗ ਤੁਰੇ, ਅਤੇ ਉਸਨੇ ਉਨ੍ਹਾਂ ਸਾਰਿਆਂ ਨੂੰ ਰਾਜ਼ੀ ਕੀਤਾ। 16 ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ। 17 ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ। 18 “ਇਹ ਮੇਰਾ ਸੇਵਕ ਹੈਜਿਸਨੂੰ ਮੈਂ ਚੁਣਿਆ ਹੈ।ਮੇਰਾ ਪਿਆਰਾ ਹੈਜਿਸਤੋਂ ਮੈਂ ਪ੍ਰਸੰਨ ਹਾਂ।ਮੈਂ ਆਪਣਾ ਆਤਮਾ ਉਸ ਉੱਪਰ ਰਖਾਂਗਾ,ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ। 19 ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ।ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ। 20 ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ।ਉਹ ਉਸ ਦੀਵੇ ਨੂੰ ਬਾਹਰ ਰਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ। 21 ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।” 22 ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸਦੇ ਕੋਲ ਲਿਆਏ ਅਤੇ ਯਿਸੂ ਨੇ ਉਸਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ। 23 ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।” 24 ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕਢਦਾ ਹੈ।” 25 ਪਰ ਉਸਨੇ ਉਨ੍ਹਾਂ ਦੀ ਸੋਚ-ਵਿਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ, ਖਢ਼ਾ ਨਹੀਂ ਹੋ ਸਕਦਾ। 26 ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧਕ੍ਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸਕਦਾ? 27 ਜੇਕਰ ਮੈਂ ਭੂਤਾਂ ਨੂੰ ਕਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ। 28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਭੂਤਾਂ ਨੂੰ ਕਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ। 29 “ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸਕ੍ਕਦਾ ਹੈ। 30 ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ। 31 “ਇਸਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮੇ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ। 32 ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਗੱਲ ਕਰੇ ਤਾਂ ਉਸਨੂੰ ਨਾ ਇਸ ਜੁਗ੍ਗ ਵਿੱਚ ਤੇ ਨਾਹੀ ਆਉਣ ਵਾਲੇ ਜੁਗ੍ਗ ਵਿੱਚ ਮਾਫ਼ ਕੀਤਾ ਜਾਵੇਗਾ। 33 “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ। 34 ਹੇ ਸਪਾਂ ਦੇ ਬਚਿਓ! ਕ੍ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ। 35 ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ। 36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ। 37 ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਣਾ ਕੀਤਾ ਜਾਵੇਗਾ।” 38 ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।” 39 ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ। 40 ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮਛੀ ਦੇ ਢਿਡ੍ਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ। 41 ਨੀਨੀਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਰਣੇ ਦੇ ਦਿਨ ਉਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇਥੇ ਹੈ। 42 “ਦਖਣ ਦੀ ਰਾਣੀ ਵੀ ਇਸ ਪੀਢ਼ੀ ਦੇ ਲੋਕਾਂ ਨਾਲ ਨਿਰਣੇ ਦੇ ਦਿਨ ਉਠ ਖਢ਼ੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇਥੇ ਹੈ। 43 “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲਭਦੀ। 44 ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿਥੋਂ ਨਿਕਲਿਆ ਸੀ, ਉਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ। 45 ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।” 46 ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ। 47 ਤਾਂ ਇੱਕ ਬੰਦੇ ਨੇ ਉਸਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।” 48 ਯਿਸੂ ਨੇ ਉਸਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?” 49 ਅਤੇ ਉਸਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ। 50 ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

Matthew 13

1 ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇੜੇ ਜਾ ਬੈਠਾ। 2 ਜਦੋਂ ਬਹੁਤ ਭੀੜ ਉਸਦੇ ਆਸ-ਪਾਸ ਇਕਠੀ ਹੋ ਗਈ ਤਾਂ ਉਹ ਬੇੜੀ ਤੇ ਚਢ਼ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖਢ਼ੇ ਸਨ। 3 ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸਨੇ ਆਖਿਆ,“ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ। 4 ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ। 5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉਥੇ ਬੀਜ ਬਹੁਤ ਜਲਦੀ ਉਗ੍ਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ। 6 ਪਰ ਜਦੋਂ ਸੂਰਜ ਚਢ਼ਿਆ, ਤਾਂ ਬੂਟੇ ਸੜ ਗਏ, ਉਹ ਇਸਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜਢ਼ਾਂ ਡੂੰਘੀਆਂ ਨਹੀਂ ਸਨ। 7 ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ। 8 ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵਧ ਅਨਾਜ ਪੈਦਾ ਹੋਇਆ, ਕੁਝ ਤੋਂ ਸਠ ਗੁਣਾ ਵਧ ਅਤੇ ਕੁਝ ਤੋਂ ਤੀਹ ਗੁਣਾ ਵਧ ਅਨਾਜ ਪੈਦਾ ਹੋਇਆ। 9 ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।” 10 ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?” 11 ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ। 12 ਕਿਉਂਕਿ ਜਿਸ ਕੋਲ ਹੈ, ਉਸਨੂੰ ਵਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ। 13 ਇਸਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ। 14 ਇਸਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ:‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇਪਰ ਸਮਝੋਗੇ ਨਹੀਂ।ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇਪਰ ਦੇਖੋਂਗੇ ਨਹੀਂ। 15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ,ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ,ਅਤੇ ਇਨ੍ਹਾਂ ਨੇ ਆਪਣੀਆਂ ਅਖਾਂ ਬੰਦ ਕਰ ਲਈਆਂ ਹਨ,ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਾ ਵੇਖ ਸਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸਕਣ।ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ 16 ਪਰ ਤੁਹਾਡੀਆਂ ਅਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੁ ਉਹ ਸੁਣਦੇ ਹਨ। 17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ। 18 “ਇਸਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ। 19 “ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ। 20 “ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ। 21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸਨੂੰ ਦੁਖ ਜਾਂ ਕਸ਼ਟ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ। 22 “ਜਿਹੜਾ ਬੀਜ ਕੰਡਿਆਲੀਆਂ ਤੇ ਡਿਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸਕਦਾ। 23 “ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।” 24 ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। 25 ਪਰ ਜਦੋਂ ਸਾਰੇ ਲੋਕ ਸੁਤ੍ਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚਲਿਆ ਗਿਆ। 26 ਕਣਕ ਵਧੀ ਅਤੇ ਕਣਕ ਦੇ ਸਿੱਟੇ ਵੀ ਵਧੇ। ਅਤੇ ਉਸਦੇ ਨਾਲ ਜੰਗਲੀ ਬੂਟੀ ਵੀ ਵਧੀ। 27 ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿਥੋਂ ਆਈ?’ 28 “ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’ 29 ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ। 30 ਇਸਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’” 31 ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ। 32 ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।” 33 ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸਨੂੰ ਔਰਤ ਨੇ ਲੈਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।” 34 ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦਸੀਆਂ ਗਈਆਂ ਸਨ। ਉਸਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦਸਿਆ। 35 ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ:“ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ,ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁਢ ਤੋਂ ਗੁਪਤ ਰਹੀਆਂ 36 ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।” 37 ਉਸਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ। 38 ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ। 39 ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ। 40 ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ। 41 ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕਠਿਆਂ ਕਰਨ ਲਈ ਘੱਲੇਗਾ। 42 ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ। 43 ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹੜੇ ਲੋਕ ਸੁਣ ਸਕਦੇ ਹਨ ਸੁਨਣ। 44 “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ। 45 “ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲਭ ਰਿਹਾ ਸੀ। 46 ਜਦ ਉਸਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸਨੇ ਉਹ ਮੋਤੀ ਮੁਲ੍ਲ ਲੈ ਲਿਆ। 47 “ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹੜਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵਖਰੀ ਪ੍ਰਕਾਰ ਦੀਆਂ ਮਛੀਆਂ ਫ਼ੜੀਆਂ। 48 ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿਚ੍ਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ। 49 ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚਾਂਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ। 50 ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।” 51 ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?”ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ। 52 ਤਦ ਉਸਨੇ ਉਨ੍ਹਾਂ ਨੂੰ ਕਿਹਾ, “ਇਸਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸਨੂੰ ਇਸ ਸਵਰਗ ਦੇ ਰਾਜ ਬਾਰੇ ਸਿਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕਢਦਾ ਹੈ।” 53 ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉਥੋਂ ਤੁਰ ਪਿਆ। 54 ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ? 55 ਭਲਾ ਇਹ ਤਰਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? 56 ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸਨੂੰ ਇਹ ਸਭ ਕੁਝ ਕਿਥੋਂ ਮਿਲਿਆ?” 57 ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ।ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।” 58 ਉਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ।

Matthew 14

1 ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ। 2 ਉਸਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।” 3 ਹੇਰੋਦੇਸ ਨੇ ਆਪਾਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। 4 ਉਸਨੇ ਯੂਹੰਨਾ ਨੂੰ ਇਸਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।” 5 ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ। 6 ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸਦੇ ਮਹਿਮਾਨਾਂ ਵਾਸਤੇ ਨਚ੍ਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ। 7 ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ। 8 ਉਸਦੀ ਮਾਂ ਨੇ ਉਸਨੂੰ ਦਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸਨੇ ਆਖਿਆ, “ਹੁਣੇ ਇਥੇ ਥਾਲ ਤੇ ਰਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।” 9 ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸਦੇ ਨਾਲ ਬੈਠੇ ਹੋਏ ਸਨ, ਉਸਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ। 10 ਅਤੇ ਉਸਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁਟਿਆ। 11 ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ। 12 ਯੂਹੰਨਾ ਦੇ ਚੇਲਿਆਂ ਨੇ ਉਥੇ ਜਾਕੇ ਲੋਥ ਚੁੱਕੀ ਅਤੇ ਉਸਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ। 13 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇਕਾਂਤ ਥਾਂ ਨੂੰ ਚਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸਦੇ ਪਿਛੇ ਪੈਦਲ ਤੁਰ ਪਏ। 14 ਜਦੋਂ ਉਹ ਬੇੜੀ ਤੋਂ ਉਤਰਿਆ, ਉਥੇ ਉਸਨੇ ਬਹੁਤ ਵੱਡੀ ਭੀੜ ਵੇਖੀ। ਉਸਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ। 15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਮ ਜੋ ਉਹ ਪਿੰਡਾਂ ਨੂੰ ਜਾ ਸਕਣ। ਅਤੇ ਆਪਾਣੇ ਲਈ ਖਾਣਾ-ਦਾਣਾ ਮੁਲ੍ਲ ਲੈਣ।” 16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।” 17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।” 18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮਛੀਆਂ ਮੇਰੇ ਕੋਲ ਲਿਆਓ।” 19 ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ। 20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ। 21 ਉਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ। 22 ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉਥੇ ਉਸਦਾ ਇੰਤਜ਼ਾਰ ਕਰਨ। 23 ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇਕੱਲਾ ਪਹਾੜ ਉੱਤੇ ਚਢ਼ ਗਿਆ। ਜਦੋਂ ਸ਼ਾਮ ਹੋਈ, ਉਹ ਉਥੇ ਇਕੱਲਾ ਹੀ ਸੀ। 24 ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ। 25 ਸਵੇਰ ਦੇ ਤਿੰਨ ਅਤੇ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ। 26 ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ। 27 ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।” 28 ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।” 29 ਯਿਸੂ ਨੇ ਕਿਹਾ, “ਪਤਰਸ, ਆ ਜਾ!”ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ। 30 ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!” 31 ਯਿਸੂ ਨੇ ਉਸਨੂੰ ਆਪਾਣੇ ਹੱਥ ਨਾਲ ਚੁਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?” 32 ਜਦੋਂ ਉਹ ਬੇੜੀ ਤੇ ਚਢ਼ ਗਏ ਤਾਂ ਪੌਣ ਥੰਮ ਗਈ। 33 ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।” 34 ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ। 35 ਜਦੋਂ ਉਥੋਂ ਦੇ ਲੋਕਾਂ ਨੇ ਉਸਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ। 36 ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸਦੇ ਚੇਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।

Matthew 15

1 ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ। 2 “ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?” 3 ਪਰ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ? 4 ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’ 5 ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ। 6 ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਾਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ। 7 ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ: 8 “ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ। 9 ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’” 10 ਉਸਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ! 11 11ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।” 12 ਯਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸਨੂੰ ਸੁਣਕੇ ਨਰਾਜ਼ ਹੋ ਗਏ ਸਨ।” 13 ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜੋਂ ਪੁਟਿਆ ਜਾਵੇਗਾ। 14 ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।” 15 ਪਤਰਸ ਨੇ ਪੁੱਛਿਆ, “ਜੋ ਕੁਝ ਤੁਸੀਂ ਲੋਕਾਂ ਨੂੰ ਕਿਹਾ ਸਾਨੂੰ ਉਸਦਾ ਅਰਥ ਦੱਸੋ।” 16 ਉਸਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।” 17 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿਡ੍ਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪਖਾਨੇ ਵਿੱਚ ਜਾਂਦਾ ਹੈ? 18 ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁਧ ਬਣਾ ਦਿੰਦੀਆਂ ਹਨ। 19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭਂਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ। 20 ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।” 21 ਯਿਸੂ ਉਥੋਂ ਚੱਲਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। 22 ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।” 23 ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸਦੇ ਚੇਲੇ ਉਸ ਕੋਲ ਆਏ ਅਤੇ ਉਸਨੂੰ ਬੇਨਤੀ ਕੀਤੀ, “ਬੁਢ਼ੀ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿਛਾ ਕਰਦੀ ਹੋਈ ਰੌਲਾ ਪਾ ਰਹੀ ਹੈ।” 24 ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘਲਿਆ ਗਿਆ ਹੈ।” 25 ਪਰ ਉਹ ਯਿਸੂ ਕੋਲ ਆਈ ਅਤੇ ਉਸਦੇ ਅੱਗੇ ਮਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।” 26 ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।” 27 ਉਸਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।” 28 ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਆਸਥਾ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ। 29 ਯਿਸੂ ਉਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚਢ਼ਕੇ ਉਥੇ ਬਹਿ ਗਿਆ। 30 ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁਂਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ। 31 ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁਂਡੇ ਚੰਗੇ ਹੁੰਦੇ ਹਨ, ਲੰਗੜੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। 32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।” 33 ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਾਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿਥੋਂ ਪ੍ਰਾਪਤ ਕਰ ਸਕਦੇ ਹਾਂ?” 34 ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”ਉਹ ਬੋਲੇ, “ਸੱਤ ਰੋਟੀਆਂ ਅਤੇ ਥੋੜੀਆਂ ਨਿਕ੍ਕੀਆਂ ਮਛੀਆਂ ਹਨ। 35 ਤਦ ਯਿਸੂ ਨੇ ਭੀੜ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ। 36 ਤਦ ਉਸਨੇ ਸੱਤ ਰੋਟੀਆਂ ਅਤੇ ਮਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ। 37 ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ। 38 ਔਰਤਾਂ ਅਤੇ ਬਚਿਆਂ ਦੇ ਖਾਣ ਤੋਂ ਛੁੱਟ ਉਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ। 39 ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇੜੀ ਉੱਤੇ ਚਢ਼ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।

Matthew 16

1 ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ। 2 ਪਰ ਉਸਨੇ ਉਨ੍ਹਾਂ ਨੂੰ ਉਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ। 3 ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਾਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ। 4 ਇਸ ਪੀਢ਼ੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡਕੇ ਚਲਿਆ ਗਿਆ। 5 ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ। 6 ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਾਣੇ-ਆਪ ਨੂੰ ਬਚਾਓ।” 7 ਚੇਲਿਆਂ ਨੇ ਇੱਕ ਦੂਜੇ ਨਾਲ ਵਿਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?” 8 ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋੜੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿਚਾਰਾਂ ਕਰਦੇ ਪਏ ਹੋ? 9 ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ। 10 ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ? 11 ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।” 12 ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ। 13 ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?” 14 ਉਹ ਬੋਲੇ, “ਕੋਈ ਤਾਂ ਯੂਹਾਂਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।” 15 ਉਸਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।” 17 ਯਿਸੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ। 18 ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ। 19 ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਰਣਾ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।” 20 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ। 21 ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉਠੇਗਾ। 22 ਤਦ ਪਤਰਸ ਉਸਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!” 23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪ੍ਰਭੂ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।” 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿਛੇ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸਨੂੰ ਦਿੱਤੀ ਗਈ ਹੈ ਅਤੇ ਮੇਰਾ ਪਿਛਾ ਕਰਨਾ ਚਾਹੀਦਾ ਹੈ। 25 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸਨੂੰ ਪਾ ਲਵੇਗਾ। 26 ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸਕਦਾ। 27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ। 28 ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇਥੇ ਖੜੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”

Matthew 17

1 ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ। 2 ਉਨ੍ਹਾਂ ਚੇਲਿਆਂ ਦੇ ਸਾਮ੍ਹਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸਦੇ ਕੱਪੜੇ ਚਾਨਣ ਵਰਗੇ ਚਿਟ੍ਟੇ ਹੋ ਗਏ। 3 ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ। 4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।” 5 ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ।” 6 ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ। 7 ਪਰ ਯਿਸੂ ਨੇ ਨੇੜੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉਠੋ ਅਤੇ ਡਰੋ ਨਾ।” 8 ਤਦ ਉਨ੍ਹਾਂ ਨੇ ਆਪਣੀਆਂ ਅਖਾਂ ਚੁੱਕੀਆਂ ਤਾਂ ਉਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ। 9 ਜਦੋਂ ਯਿਸੂ ਅਤੇ ਉਸਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।” 10 ਤਦ ਉਸਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?” 11 ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ। 12 ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁਕਿਆ ਹੈ ਪਰ ਉਨ੍ਹਾਂ ਨੇ ਉਸਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁਖ ਪਾਵੇਗਾ।” 13 ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ। 14 ਜਦ ਯਿਸੂ ਅਤੇ ਉਸਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ, 15 ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ। 16 ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।” 17 ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇਥੇ ਲਿਆਓ।” 18 ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ। 19 ਫ਼ੇਰ ਜਦੋਂ ਯਿਸੂ ਇਕੱਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕਢ ਸਕੇ? 20 ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇਥੋਂ ਹਟਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।” 21 22 ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ। 23 ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉਠੇਗਾ।” ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ। 24 ਯਿਸੂ ਅਤੇ ਉਸਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?” 25 ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।”ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?” 26 ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ।ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ। 27 ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮਛੀਆਂ ਫ਼ੜੋ। ਜਿਹੜੀ ਮਛੀ ਤੂੰ ਪਹਿਲਾਂ ਫ਼ੜੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”

Matthew 18

1 ਉਸੇ ਘੜੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?” 2 ਤਦ ਉਸਨੇ ਇੱਕ ਛੋਟੇ ਬੱਚੇ ਨੂੰ ਸਦਿਆ ਅਤੇ ਉਸਨੂੰ ਚੇਲਿਆਂ ਦੇ ਸਾਮ੍ਹਣੇ ਖੜਾ ਕਰਕੇ ਆਖਿਆ, 3 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ। 4 ਇਸਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ। 5 “ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।” 6 “ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬਚਿਆਂ ਕ੍ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲੇ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹਕੇ ਉਸਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ। 7 ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਨਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਨਦਾ ਹੈ। 8 “ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸਨੂੰ ਵਢਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ। 9 ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸਨੂੰ ਕਢਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ। 10 “ਸਾਵਧਾਨ ਰਹੋ! ਇਨ੍ਹਾਂ ਛੋਟੇ ਬਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ। 11 12 “ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡਕੇ ਉਸ ਗੁਆਚੀ ਹੋਈ ਭੇਡ ਨੂੰ ਲਭਣ ਨਹੀਂ ਜਾਵੇਗਾ? 13 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹੜੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵਧ ਖੁਸ਼ ਹੋਵੇਗਾ। 14 ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ। 15 “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸਨੂੰ ਇੱਕਲਾ ਜਾਕੇ ਸਮਝਾਓ ਕਿ ਉਸਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਨਦਾ ਹੈ ਤਾਂ ਤੁਸੀਂ ਉਸਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ। 16 ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸਕਣ। 17 ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ। 18 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਰਣਾ ਤੁਸੀ ਇਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿਤ੍ਤੋ ਹੋਈ ਮਾਫ਼ੀ ਹੋਵੇਗੀ। 19 “ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸਕ੍ਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ। 20 ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕਠੇ ਹੋਣ, ਤਾਂ ਮੈਂ ਉਥੇ ਉਨ੍ਹਾਂ ਦੇ ਨਾਲ ਹਾਂ।” 21 ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰਖੇ, ਤਾਂ ਕਿੰਨੀ ਵਾਰੀ ਮੈਂ ਉਸਨੂੰ ਮਾਫ਼ ਕਰਾਂ? ਕੀ ਮੈਂ ਉਸਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?” 22 ਯਿਸੂ ਨੇ ਉਸਨੂੰ ਕਿਹਾ, “ਤੂੰ ਸੱਤ ਵਾਰ ਤੋਂ ਵਧ ਮਾਫ਼ ਕਰ। ਤੂੰ ਉਸਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤਤ੍ਤਰ ਵਾਰ ਗਲਟੀ ਕਰੇ।” 23 “ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸਦੇ ਨੌਕਰ ਉਸਨੂੰ ਦੇਣਦਾਰ ਸਨ। 24 ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸਦੇ ਇੱਕ ਨੋਕਰ ਨੂੰ, ਜੋ ਉਸਨੂੰ ਚਾਂਦੀ ਦੇ ਕਈ ਹਜ਼ਾਰ ਸਿਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ। 25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ। 26 “ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ।’ 27 ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸਨੂੰ ਵੀ ਛੱਡ ਦਿੱਤਾ। 28 “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸਨੂੰ ਦੂਜਾ ਨੋਕਰ ਮਿਲਿਆ ਜੋ ਉਸਨੂੰ ਚਾਂਦੀ ਦੇ ਇੱਕ ਸੌ ਸਿਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ। 29 “ਤਾਂ ਉਸਦੇ ਨਾਲ ਦਾ ਨੋਕਰ ਉਸਦੇ ਗੋਡੀ ਪੈ ਗਿਆ ਅਤੇ ਉਸਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ। 30 “ਪਰ ਉਸਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ। 31 ਪਰ ਜਦੋਂ ਉਸਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬੜੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ। 32 “ਤਦ ਮਾਲਕ ਨੇ ਉਸ ਨੌਕਰ ਨੂੰ ਸਦਿਆ ਅਤੇ ਆਖਿਆ, “ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ। 33 ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’ 34 ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ। 35 “ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”

Matthew 19

1 ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ। 2 ਬਹੁਤ ਸਾਰੇ ਲੋਕਾਂ ਨੇ ਉਸਦਾ ਪਿਛਾ ਕੀਤਾ ਅਤੇ ਉਥੇ ਉਸਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ। 3 ਕੁਝ ਫ਼ਰੀਸੀ ਉਸਨੂੰ ਪਰਤਾਉਣ ਲਈ ਉਸਦੇ ਕੋਲ ਆਕੇ ਬੋਲੇ, “ਕੀ ਇਹ ਇੱਕ ਆਦਮੀ ਲਈ ਸ਼ਰ੍ਹਾ ਅਨੁਸਾਰ ਹੈ ਕਿ ਉਹ ਆਪਣੀ ਪਤਨੀ ਨੂੰ ਉਸ ਕਿਸੇ ਵੀ ਕਾਰਣ ਲਈ ਤਲਾਕ ਦੇ ਸਕਦਾ ਹੈ ਜੋ ਉਹ ਚਾਹੁੰਦਾ ਹੈ।” 4 ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪਢ਼ਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਲੋਕਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ? 5 ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡਕੇ ਆਪਾਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’ 6 ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸਨੂੰ ਮਨੁੱਖ ਅਡ੍ਡ ਨਾ ਕਰੇ।” 7 ਉਨ੍ਹਾਂ ਨੇ ਉਸਨੂੰ ਆਖਿਆ, “ਫ਼ੇਰ ਮੂਸਾ ਨੇ ਆਦਮੀ ਨੂੰ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ ਹੈ।” 8 ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ। 9 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।” 10 ਚੇਲਿਆਂ ਨੇ ਉਸਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।” 11 ਪਰ ਉਸਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸਨੂੰ ਕਬੂਲ ਨਹੀਂ ਕਰ ਸਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ। 12 ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸਕ੍ਕਦਾ ਹੈ ਤਾਂ ਉਸਨੂੰ ਵਿਆਹ ਬਾਰੇ ਇਹ ਸਿਖਿਆ ਸਵੀਕਾਰ ਕਰਨੀ ਚਾਹੀਦੀ ਹੈ।” 13 ਤਦ ਲੋਕ ਛੋਟੇ ਬਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬਚਿਆਂ ਨੂੰ ਲਿਆਏ ਸਨ। 14 ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।” 15 ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ। 16 ਇੱਕ ਮਨੁੱਖ ਨੇ ਉਸ ਕੋਲ ਆਕੇ ਉਸਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਵੀ ਜੀਵਨ ਮਿਲੇ?” 17 ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।” 18 ਉਸਨੇ ਪੁੱਛਿਆ, “ਕਿਹੜੇ ਹੁਕਮ?”ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ। 19 ਆਪਣੇ ਮਾਂ-ਬਾਪ ਦਾ ਆਦਰ ਕਰੋ ‘ਅਤੇ ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’” 20 ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?” 21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿਛੇ ਹੋ ਤੁਰ।” 22 ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ। 23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ। 24 ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨਕ੍ਕੇ ਰਾਹੀ ਲੰਘਣਾ ਸੁਖਾਲਾ ਹੈ।” 25 ਚੇਲੇ ਇਹ ਸੁਣਕੇ ਹੈਰਾਨ ਹੋ ਗਏ ਅਤੇ ਬੋਲੇ ਕਿ, “ਤਾਂ ਕਿਸਦੀ ਮੁਕਤੀ ਹੋ ਸਕਦੀ ਹੈ?” 26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।” 27 ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ? 28 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਰਣਾ ਕਰੋਂਗੇ। 29 ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬਚਿਆਂ ਜ੍ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛਡਿਆ ਹੈ ਉਹ ਸੌ ਗੁਣਾ ਵਧ ਫ਼ਲ ਪਾਵੇਗਾ ਅਤੇ ਦੀਵੀ ਜੀਵਨ ਦਾ ਵਾਰਸ ਬਣੇਗਾ। 30 ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।

Matthew 20

1 “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿਕ੍ਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ। 2 ਉਸਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ। 3 “ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉਥੇ ਖੜੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ। 4 ਤਾਂ ਉਸਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’ 5 ਅਤੇ ਉਹ ਲੋਕ ਵੀ ਉਸਦੇ ਖੇਤ ਵਿੱਚ ਕੰਮ ਕਰਨ ਲਈ ਚਲੇ ਗਏ।“ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸਨੇ ਕੁਝ ਕਾਮਿਆਂ ਨੂੰ ਉਸਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ। 6 ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇਥੇ ਸਾਰਾ ਦਿਨ ਕੁਝ ਕੀਤੇ ਬਿਨਾ ਖਢ਼ੇ ਰਹਿੰਦੇ ਹੋ?’ 7 “ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸਕਦੇ ਹੋ।’” 8 “ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿਛਲਿਆਂ ਤੋਂ ਲੈਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ। 9 “ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ। 10 ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ। 11 ਪਰ ਉਹ ਇਹ ਸਿੱਕਾ ਲੈਕੇ ਘਰ ਦੇ ਮਾਲਕ ਉੱਤੇ ਕੁਢ਼ਨ੍ਨ ਲੱਗੇ। 12 ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁਪ੍ਪੇ ਸਖਤ ਮਿਹਨਤ ਕੀਤੀ।’ 13 “ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?’ 14 ਤੂੰ ਆਪਣੀ ਮਜੂਰੀ ਲੈ ਤੇ ਚਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ। 15 ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ। 16 “ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿਛਲਾ ਦਰਜਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਿਛਲਾ ਹੋਵੇਗਾ।” 17 ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸਦੇ ਬਾਰ੍ਹਾਂ ਚੇਲੇ ਵੀ ਉਸਦੇ ਨਾਲ ਸਨ। ਰਾਹ ਵਿੱਚ ਉਸਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇਕਾਂਤ ਵਿੱਚ ਆਖਿਆ। 18 “ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸਨੂੰ ਮੌਤ ਦੇ ਦੇਣਗੇ। 19 ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁਟ੍ਟਣਗੇ ਅਤੇ ਸਲੀਬ ਤੇ ਚਢ਼ਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਉਸਨੂੰ ਫ਼ਿਰ ਜੀਵਨ ਵੱਲ ਉਭਾਰਿਆ ਜਾਵੇਗਾ।” 20 ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ। 21 ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?”ਉਸਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।” 22 ਯਿਸੂ ਨੇ ਉਸਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ?ਕੀ ਤੁਸੀਂ ਉਹ ਕਸ਼ਟ ਝੱਲ ਸਕਦੇ ਹੋਂ ਜਿਹੜੇ ਮੈਂ ਝੱਲਣੇ ਹਨ। ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸਕਦੇ ਹਾਂ!” 23 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।” 24 ਜਦੋਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਉਨ੍ਹਾਂ ਦੋਹਾਂ ਭਰਾਵਾਂ ਤੇ ਖਿਝ ਗਏ। 25 ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ। 26 ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ। 27 ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ। 28 ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਾਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।” 29 ਜਦੋਂ ਉਹ ਅਤੇ ਉਸਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀੜ ਨੇ ਯਿਸੂ ਦਾ ਪਿਛਾ ਕੀਤਾ। 30 ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉਤ੍ਤ ਦਯਾ ਕਰ।” 31 ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।” 32 ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?” 33 ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸਕੀਏ।” 34 ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।

Matthew 21

1 ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ। 2 ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਮ੍ਹਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਗਧੇ ਨਾਲ ਬੰਨ੍ਹਿਆ ਪਾਵੋਂਗੇ, ਉਸਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ। 3 ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋੜ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।’” 4 ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ: 5 “ਸੀਯੋਨ ਦੇ ਸ਼ਹਿਰ ਨੂੰ ਦੱਸੋ,‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ,ਉਹ ਨਿਮ੍ਰਤਾ ਨਾਲ ਗਧੀ ਉੱਤੇ,ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’” 6 ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ। 7 ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ। 8 ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢਕੇ ਰਸਤੇ ਵਿੱਚ ਵਿਛਾ ਦਿੱਤੀਆਂ। 9 ਭੀੜ ਜਿਹੜੀ ਉਸਦੇ ਅੱਗੇ ਤੇ ਪਿਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ,“ਦਾਊਦ ਦੇ ਪੁੱਤਰ ਨੂੰਉਸਤਤਿ ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਸਵਰਗ ਵਿੱਚ ਪ੍ਰਭੂ ਨੂੰ ਉਸਤਤਿ!” 10 ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?” 11 ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।” 12 ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਲ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ। 13 “ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’” 14 ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜੇ ਯਿਸੂ ਕੋਲ ਆਏ ਅਤੇ ਉਸਨੇ ਉਨ੍ਹਾਂ ਨੂੰ ਚੰਗਾ ਕੀਤਾ। 15 ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸਨੇ ਕੀਤੇ ਅਤੇ ਬਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ। 16 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?”ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪਢ਼ਿਆ, ‘ਤੁਸੀਂ ਬਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿਖਾਈ?” 17 ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕਟ੍ਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚਲਿਆ ਗਿਆ। 18 ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁੜਿਆ ਜਾਂਦਾ ਸੀ ਤਾਂ ਉਸਨੂੰ ਭੁਖ ਲੱਗੀ। 19 ਰਸਤੇ ਵਿੱਚ ਅੰਜੀਰ ਦਾ ਬਿਰਖ ਵੇਖਕੇ ਉਸਦੇ ਨੇੜੇ ਗਿਆ ਪਰ ਸਿਵਾਇ ਪਤਿਆਂ ਦੇ ਉਥੇ ਉਸਨੂੰ ਹੋਰ ਕੁਝ ਵੀ ਨਾ ਲਭਿਆ ਤਾਂ ਉਸਨੇ ਬਿਰਖ ਨੂੰ ਕਿਹਾ ਕਿ ਅੱਜ ਤੋਂ ਤੈਨੂੰ ਭਵਿਖ ਵਿੱਚ ਕਦੇ ਵੀ ਫ਼ਲ ਨਾ ਲੱਗਣ। ਤੁਰੰਤ ਹੀ ਰੁੱਖ ਸੁੱਕ ਗਿਆ।” 20 ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?” 21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਖ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ। 22 ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।” 23 ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?” 24 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ। 25 ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?”ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ? 26 ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।’” 27 ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿਥੋਂ ਆਈ।”ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ। 28 “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’ 29 “ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ‘ਪੁੱਤਰ ਬਾਦ ਵਿੱਚ, ਉਸਨੇ ਆਪਣਾ ਮਨ ਬਦਲਿਆ ਅਤੇ ਚਲਿਆ ਗਿਆ। 30 “ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਉਹੀ ਗੱਲ ਕਹੀ। ਉਸਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ’ ਪਰ ਉਹ ਨਾ ਗਿਆ। 31 “ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?”ਉਨ੍ਹਾਂ ਆਖਿਆ, “ਪਹਿਲੇ ਨੇ।”ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ। 32 ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ। 33 “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸਨੇ ਰਸ ਵਾਸਤੇ ਇੱਕ ਚੁਬੱਚਾ ਕਢਿਆ। ਫ਼ਿਰ ਉਸ ਆਦਮੀ ਨੇ ਉਥੇ ਇੱਕ ਬੁਰਜ ਉਸਾਰਿਆ ਅਤੇ ਉਸਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚਲਿਆ ਗਿਆ। 34 ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ। 35 “ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦ੍ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ। 36 ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ। 37 ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’ 38 “ਪਰ ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸਨੂੰ ਮਾਰ ਦੇਈਏ ਅਤੇ ਉਸਦੇ ਵਿਰਸੇ ਤੇ ਕਬਜ਼ਾ ਕਰ ਲਈਏ।’ 39 ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕਢ ਉਸਨੂੰ ਮਾਰ ਦਿੱਤਾ। 40 “ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?” 41 ਉਨ੍ਹਾਂ ਨੇ ਉਸਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।” 42 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪਢ਼ਿਆ:‘ਜਿਹੜਾ ਪੱਥਰ ਉਸਾਰੀਆਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂਂਜੇ ਦਾ ਸਿਰਾ ਹੋ ਗਿਆ।ਪ੍ਰਭੂ ਨੇ ਇਸਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’ 43 “ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ। 44 ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚਲਿਆ ਜਾਵੇਗਾ।” 45 ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਨੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ। 46 ਉਹ ਉਸਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸਨੂੰ ਨਬੀਂ ਮੰਨਦੇ ਸਨ।

Matthew 22

1 ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ: 2 “ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ। 3 ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ। 4 “ਫ਼ੇਰ ਉਸਨੇ ਹੋਰ ਵਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’ 5 “ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ। 6 ਕੁਝ ਹੋਰ ਲੋਕਾਂ ਨੇ ਇਕਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ। 7 ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ। 8 “ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇਥੇ ਆਉਂਦੇ। 9 ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ।’ 10 ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲਭ ਸਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ। 11 “ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ। 12 ਬਾਦਸ਼ਾਹ ਨੇ ਉਸਨੂੰ ਕਿਹਾ, ‘ਭਈ ਤੂੰ ਇਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ? ਪਰ ਉਸ ਆਦਮੀ ਨੇ ਕੁਝ ਨਾ ਕਿਹਾ। 13 ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’ 14 “ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋੜੇ ਹੀ ਚੁਣੇ ਗਏ ਹਨ।” 15 ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ। 16 ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?” 17 ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?” 18 ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? 19 ਜਿਹੜਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤੱਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ। 20 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?” 21 ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।”ਤਦ ਉਸਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।” 22 ਅਤੇ ਉਹ ਇਹ ਸੁਣਕੇ ਬੜੇ ਹੈਰਾਨ ਹੋਏ ਅਤੇ ਉਸਨੂੰ ਛੱਡਕੇ ਚਲੇ ਗਏ। 23 ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ, 24 ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ। 25 ਸਾਡੇ ਵਿਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੁ ਉਸਦੀ ਕੋਈ ਉਲਾਦ ਨਹੀਂ ਸੀ, ਉਸਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ। 26 ਦੂਜੇ ਅਤੇ ਤੀਜੇ ਭਰਾ ਤੋਂ ਲੈਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ। 27 ਸਾਰਿਆਂ ਦੇ ਪਿਛੋਂ ਉਹ ਔਰਤ ਵੀ ਮਰ ਗਈ। 28 ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?” 29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ। 30 ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ। 31 ਕੀ ਤੁਸੀਂ ਉਹ ਨਹੀਂ ਪਢ਼ਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ। 32 ‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।” 33 ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ। 34 ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕਠੇ ਹੋਏ। 35 ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸਨੂੰ ਇੱਕ ਸਵਾਲ ਪੁੱਛਿਆ, 36 ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹੜਾ ਹੈ?” 37 ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ। 38 ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ। 39 ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: “ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ। 40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ। 41 ਜਦੋਂ ਫ਼ਰੀਸੀ ਇਕਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ। 42 “ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।” 43 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸਨੇ ਇਹ ਅਖਿਆ, 44 ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,ਤੂੰ ਮੇਰੇ ਸੱਜੇ ਪਾਸੇ ਬੈਠ ਜਦਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’ 45 ਇਸ ਲਈ ਜੇਕਰ ਦਾਊਦ ਉਸਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ। 46

Matthew 23

1 ਫ਼ੇਰ ਯਿਸੂ ਨੇ ਭੀੜ ਅਤੇ ਆਪਣੇ ਚੇਲਿਆਂ ਨਾਲ ਗੱਲ ਕੀਤੀ, ਅਤੇ ਆਖਿਆ, 2 ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ। 3 ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ। 4 ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ। 5 “ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ। 6 ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਲ੍ਲਣ ਦੇ ਬੜੇ ਭੁਖੇ ਹਨ। 7 ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬੜੇ ਭੁਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ। 8 “ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੁ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ। 9 ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ। 10 ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹ ਹੈ। 11 ਜਿਹੜਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ। 12 ਜਿਹੜਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ। 13 “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।” 14 ਕੁਝ ਯੂਨਾਨੀ ਪਤ੍ਰ੍ਰੀਆਂ ਤੁਕ 14 ਜੋੜਦੀਆਂ ਹਨ “ਨੇਮ ਦੇ ਪ੍ਰਚਾਰਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਲਾਹਨਤ। ਤੁਸੀਂ ਕਪਟੀ ਹੋ। ‘ਤੁਸੀਂ ਵਿਧਵਾਵਾਂ ਦੇ ਘਰ ਲੁਟ੍ਟ ਲੈਂਦੇ ਹੋ, ਅਤੇ ਤੁਸੀਂ ਲਂਬੀਆਂ ਪ੍ਰਾਰਥਨਾਵਾਂ ਕਰਦੇ ਹੋ ਜੋ ਲੋਕ ਤੁਹਾਨੂੰ ਵੇਖ ਸਕਣ। ਇਸ ਵਾਸਤੇ ਤੁਹਾਨੂੰ ਭੈੜੀ ਸਜ਼ਾ ਮਿਲੇਗੀ। ਮਰਕੁਸ 12:40; ਲੂਕਾ 20:40\ftc* 15 “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ। 16 “ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੰਧ ਹੈ।’ 17 ਮੂਰਖੋ ਤੁਸੀਂ ਅੰਨ੍ਹੇ ਹੋ! ਕਿਹੜਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹੜਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ। 18 “ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’ 19 ਤੁਸੀਂ ਅੰਨ੍ਹੇ ਹੋ! ਕਿਹੜੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ? 20 “ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ। 21 “ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ। 22 ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ। 23 “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ। 24 ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ। 25 “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ। 26 ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ। 27 “ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।” 28 ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ। 29 “ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੁ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ। 30 ਤੁਸੀਂ ਆਖਦੇ ਹੋ, ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’ 31 ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹਤਿਆ ਕ੍ਕੀਤੀ। 32 ਅਤੇ ਜਿਹੜੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ। 33 “ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਰਣੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ? 34 ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿਛਾ ਕਰੋਂਗੇ। 35 “ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿਚਕਾਰ ਮਾਰਿਆ ਗਿਆ ਸੀ। 36 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਇਸ ਪੀਢ਼ੀ ਦੇ ਲੋਕਾਂ ਨਾਲ ਵਾਪਰਨਗੀਆਂ। 37 “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ। 38 ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ। 39 ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”

Matthew 24

1 ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸਦੇ ਚੇਲੇ ਉਸਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ। 2 ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।” 3 ਬਾਦ ਵਿੱਚ, ਜਦੋਂ ਯਿਸੂ ਜੈਤੂਨ ਦੇ ਪਹਾੜ ਤੇ ਬੈਠਾ ਹੋਇਆ ਸੀ, ਉਸਦੇ ਚੇਲੇ ਇਕਾਂਤ ਵਿੱਚ ਉਸ ਕੋਲ ਆਏ ਅਤੇ ਪੁੱਛਿਆ, “ਸਾਨੂੰ ਦੱਸੋ, ਇਹ ਗੱਲਾਂ ਕਦੋਂ ਵਾਪਰਨਗੀਆਂ ਅਤੇ ਤੁਹਾਡੇ ਆਉਣ ਦਾ ਅਤੇ ਜੁਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? 4 ਯਿਸੂ ਨੇ ਆਖਿਆ, “ਸਾਵਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ। 5 ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, “ਮੈਂ ਮਸੀਹ ਹਾਂ।” ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ। 6 ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ। 7 ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚਢ਼ਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ। 8 ਇਹ ਸਭ ਗੱਲਾਂ ਔਰਤ ਦੀ ਗਰਭ ਅਵਸਥਾ ਦੀਆਂ ਪੀੜਾਂ ਵਾਂਗ ਹੋਣਗੀਆਂ, ਜਦੋਂ ਉਹ ਇੱਕ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ। 9 “ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰਖਦੇ ਹੋ। 10 ਉਸ ਵਕਤ ਬਹੁਤ ਸਾਰੇ ਨਿਹਚਾਵਾਨ ਆਪਣਾ ਵਿਸ਼ਵਾਸ ਗੁਆ ਬੈਠਣਗੇ ਅਤੇ ਉਹ ਇੱਕ ਦੂਜੇ ਦੇ ਵਿਰੋਧ ਵਿੱਚ ਉਠ ਖੜੋਣਗੇ ਤੇ ਆਪਣੇ ਵਿੱਚ ਨਫ਼ਰਤਾਂ ਪਾਲ ਬੈਠਣਾਗੇ। 11 ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ। 12 ਦੁਨੀਆਂ ਵਿੱਚ ਦੁਸ਼ਟਤਾ ਵਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ। 13 ਪਰ ਜਿਹੜਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ। 14 ਅਤੇ ਪਰਮੇਸ਼ੁਰ ਦੇ ਰਾਜ ਬਾਰੇ ਇਹ ਖੁਸ਼ਖਬਰੀ ਸਾਰੀ ਦੁਨੀਆਂ ਵਿੱਚ ਫ਼ੈਲਾਈ ਜਾਵੇਗੀ। ਹਰ ਇੱਕ ਕੌਮ ਨੂੰ ਇਸ ਬਾਰੇ ਦਸਿਆ ਜਾਵੇਗਾ ਉਸ ਤੋਂ ਮਗਰੋਂ ਅੰਤ ਆਵੇਗਾ। 15 “ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ। ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪਢ਼ਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ। 16 “ਉਸ ਵਕਤ ਜਿਹੜੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾੜੀਆਂ ਨੂੰ ਭੱਜ ਜਾਣ। 17 ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ। 18 ਜੇਕਰ ਕੋਈ ਮਨੁੱਖ ਖੇਤ ਵਿੱਚ ਹੈ ਤਾਂ ਉਸਨੂੰ ਆਪਣਾ ਚੋਲਾ ਲੈਣ ਵਾਸਤੇ ਵਾਪਿਸ ਨਹੀਂ ਆਉਣਾ ਚਾਹੀਦਾ। 19 “ਇਹ ਵਕਤ ਉਨ੍ਹਾਂ ਔਰਤਾਂ ਵਾਸਤੇ ਬੜਾ ਖਰਾਬ ਹੋਵੇਗਾ ਜਿਹੜੀਆਂ ਗਰਭਵਤੀਆਂ ਹੋਣਗੀਆਂ ਜਾਂ ਜਿਨ੍ਹਾਂ ਦੇ ਬੱਚੇ ਦੁਧ ਚੁੰਘਦੇ ਹੋਣਗੇ। 20 ਪਰ ਤੁਸੀਂ ਪ੍ਰਾਰਥਨਾ ਕਰੋ ਕਿ ਤੁਹਾਡੀ ਭਾਜ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ। 21 ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ। 22 “ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਨੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ। 23 “ਉਸ ਵਕਤ ਜੇਕਰ ਤੁਹਾਨੂੰ ਕੋਈ ਆਖੇ ਕਿ ਵੇਖੋ ਮਸੀਹ ਇਥੇ ਹੈ, ਤੇ ਕੋਈ ਕਹੇ ਕਿ ਵੇਖੋ ਉਹ ਇਥੇ ਹੈ, ਤਾਂ ਤੁਸੀਂ ਉਨ੍ਹਾਂ ਦਾ ਵਿਸ਼ਵਾਸ ਨਾ ਕਰਨਾ। 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ। 25 ਹੁਣ ਮੈਂ ਤੁਹਾਨੂੰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ। 26 “ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾੜ ਵਿੱਚ ਮਸੀਹ ਨੂੰ ਲਭਣ ਨਾ ਚਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸਕ੍ਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠੜੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ। 27 ਕਿਉਂਕਿ ਜਿਸ ਤਰ੍ਹਾਂ ਬਿਜਲੀ ਚਢ਼ਦਿਉਂ ਚਮਕਾ ਮਾਰਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। 28 ਜਦੋਂ ਤੁਸੀਂ ਗਿਰਝਾਂ ਨੂੰ ਇਕਠਿਆਂ ਹੁੰਦਿਆਂ ਦੇਖਦੇ ਹੋ ਤਾਂ ਤੁਸੀਂ ਜਾਣ ਜਾਂਦੇ ਹੋ ਇਥੇ ਕੋਈ ਮੁਰਦਾ ਹੈ। ਉਸੇ ਤਰ੍ਹਾਂ ਮੇਰਾ ਆਉਣਾ ਵੀ ਸਭ ਲਈ ਸਾਫ਼ ਹੋਵੇਗਾ। 29 “ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ:ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾਤਾਰੇ ਅਕਾਸ਼ ਤੋਂ ਡਿੱਗ ਪੈਣਗੇਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।” 30 “ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ। 31 ਮਨੁੱਖ ਦਾ ਪੁੱਤਰ ਤੂਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕਠਿਆਂ ਕਰਨਗੇ।” 32 “ਅੰਜੀਰ ਦਾ ਰੁੱਖ ਸਾਨੂੰ ਸਬਕ ਸਿਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪਤ੍ਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ। 33 ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ। 34 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀਢ਼ੀ ਜਿਉਂਦੀ ਹੋਵੇਗੀ। 35 ਧਰਤੀ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਹੀਂ ਮਰਨਗੇ। 36 “ਪਰ ਉਸ ਦਿਨ ਅਤੇ ਉਸ ਘੜੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ। 37 “ਜਿਵੇਂ ਨੋਆਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ। 38 ਉਨ੍ਹਾਂ ਦਿਨਾਂ ਵਿੱਚ ਹਢ਼ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੋਆਹ ਕਿਸ਼ਤੀ ਉੱਤੇ ਨਹੀਂ ਚਢ਼ਿਆ ਸੀ। 39 ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹਢ਼ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ।“ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ। 40 ਦੋ ਮਨੁੱਖ ਇਕਠੇ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 41 ਦੋ ਔਰਤਾਂ ਚਕ੍ਕੀ ਪੀਹ ਰਹੀਆਂ ਹੋਣਗੀਆਂ ਇੱਕ ਲੈ ਲਿਤ੍ਤੀ ਜਾਵੇਗੀ ਅਤੇ ਦੂਜੀ ਨੂੰ ਛੱਡ ਦਿੱਤਾ ਜਾਵੇਗਾ। 42 “ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ। 43 ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵਢ਼ਨ ਨਹੀਂ ਦੇਵੇਗਾ। 44 ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘੜੀ ਤੁਹਾਨੂੰ ਚਿਤ੍ਤ ਚੇਤਾ ਵੀ ਨਹੀ ਹੋਣਾ ਉਸ ਘੜੀ ਮਨੁੱਖ ਦਾ ਪੁੱਤਰ ਆ ਜਾਵੇਗਾ। 45 “ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ?” 46 ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ। 47 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਮਾਲਕ ਉਸ ਨੋਕਰ ਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਦੇ ਦੇਵੇਗਾ। 48 “ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ? 49 ਫ਼ੇਰ ਉਹ ਦੂਜੇ ਨੋਕਰਾਂ ਨੂੰ ਮਾਰਨਾ ਕੁਟ੍ਟਣਾ ਸ਼ੁਰੂ ਕਰ ਦੇਵੇਗਾ ਅਤੇ ਸ਼ਰਾਬੀਆਂ ਨਾਲ ਖਾਣ-ਪੀਣ ਅਤੇ ਆਨੰਦ ਮਾਨਣ ਲੱਗ ਪਵੇਗਾ। 50 ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸਨੂੰ ਯਾਦ ਚੇਤੇ ਨਹੀਂ ਹੋਵੇਗਾ। 51 ਫ਼ਿਰ ਮਾਲਕ ਉਸਨੂੰ ਸਜ਼ਾ ਦੇਵੇਗਾ ਅਤੇ ਉਸਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ।

Matthew 25

1 “ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾੜੇ ਨੂੰ ਮਿਲਣ ਗਈਆਂ। 2 ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਸਨ ਅਤੇ ਬਾਕੀ ਦੀਆਂ ਪੰਜ ਸਿਆਣੀਆਂ। 3 ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈਕੇ ਆਈਆਂ, ਤਾਂ ਜੁ ਮਸ਼ਾਲ ਜਗਦੀ ਰਹੇ। 4 ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ। 5 ਕਿਉਂਕਿ ਲਾੜਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ। 6 “ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾੜਾ ਆ ਰਿਹਾ ਹੈ, ਉਸਨੂੰ ਮਿਲਣ ਲਈ ਬਾਹਰ ਆਓ!’ 7 “ਤਦ ਸਾਰੀਆਂ ਕੁਆਰੀਆਂ ਉਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। 8 ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁਕ੍ਕ ਚੁਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’ 9 “ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁਲ੍ਲ ਲੈ ਆਵੋ।’ 10 “ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿਛੋਂ ਲਾੜਾ ਆ ਗਿਆ ਅਤੇ ਜਿਹਾੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ। 11 “ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ,‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਆ ਸਕੀਏ!’ 12 “ਪਰ ਲਾੜੇ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਕਿ ਤੁਸੀਂ ਕੌਣ ਹੋ।’ 13 “ਇਸ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਮਨੁੱਖ ਦਾ ਪੁੱਤਰ ਕਿਸ ਪਲ ਜਾਂ ਕਿਸ ਦਿਨ ਆਵੇਗਾ। 14 “ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸਨੇ ਆਪਣੇ ਨੋਕਰਾਂ ਨੂੰ ਸਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ। 15 ਉਸਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਝੋਲੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਝੋਲਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚਲਿਆ ਗਿਆ। 16 ਜਿਸ ਨੋਕਰ ਨੇ ਧਨ ਦੇ ਪੰਜ ਝੋਲੇ ਪ੍ਰਾਪਤ ਕੀਤੇ ਸਨ ਉਹ ਝੱਟ ਚਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਝੋਲੇ ਕਮਾ ਲਏ। 17 ਅਤੇ ਜਿਸਨੂੰ ਧਨ ਦੇ ਦੋ ਝੋਲੇ ਮਿਲੇ ਸਨ ਉਸਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਝੋਲੇ ਕਮਾ ਲਏ। 18 ਪਰ ਜਿਸਨੂੰ ਧਨ ਦਾ ਸਿਰਫ਼ ਇੱਕ ਹੀ ਝੋਲਾ ਮਿਲਿਆ ਸੀ, ਉਸਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦਬ੍ਬ ਦਿੱਤਾ। 19 “ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸਦੇ ਧਨ ਦਾ ਕੀ ਕੀਤਾ। 20 ਜਿਸ ਨੋਕਰ ਨੂੰ ਉਸਨੇ ਪੰਜ ਥੈਲੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਥੈਲਿਆਂ ਦੇ ਨਾਲ ਹੋਰ ਪੰਜ ਥੈਲੇ ਵੀ ਲੈ ਆਇਆ ਜੋ ਉਸਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਥੈਲੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਝੋਲੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।’ 21 “ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’ 22 “ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਝੋਲੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਰਖਵਾਲੀ ਲਈ ਦੇ ਗਏ ਸੀ, ਮੈਂ ਉਸਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’ 23 “ਮਾਲਕ ਨੇ ਆਖਿਆ, ‘ਬਹੁਤ ਵਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’ 24 “ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਝੋਲਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਾਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉਥੋਂ ਵਢਦੇ ਹੋ ਅਤੇ ਜਿਥੇ ਖਿਲਾਰਿਆ ਨਹੀਂ ਉਥੋਂ ਇਕੱਠਾ ਕਰਦੇ ਹੋ।’ 25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਝੋਲਾ। 26 “ਮਾਲਕ ਨੇ ਉਸਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿਥੇ ਮੈਂ ਬੀਜਿਆ ਨਹੀਂ ਉਥੋਂ ਵਢਦਾ ਹਾਂ ਅਤੇ ਜਿਥੇ ਮੈਂ ਖਿਲਾਰਿਆ ਨਹੀਂ ਸੀ ਉਥੋਂ ਇਕੱਠਾ ਕਰਦਾ ਹਾਂ। 27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ। 28 “ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ। 29 ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸਨੂੰ ਵਰਤਦਾ ਹੈ ਉਸਨੂੰ ਵਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’ 30 ਤਾਂ ਉਸਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।’ 31 “ਜਦੋਂ ਮਨੁੱਖ ਦਾ ਪੁੱਤਰ ਆਪਾਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ। 32 ਸਾਰੀਆਂ ਕੌਮਾਂ ਉਸਦੇ ਅੱਗੇ ਇਕਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵਖਰੀਆਂ ਕਰਦਾ ਹੈ। 33 ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰਖੇਗਾ। 34 “ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ। 35 ਤੁਸੀਂ ਇਹ ਰਾਜ ਪਾ ਸਕਦੇ ਹੋ ਕਿਉਂਕਿ ਜਦੋਂ ਮੈਂ ਭੁਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇਕੱਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ। 36 ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿਤ੍ਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’ 37 “ਤਦ ਚੰਗੇ ਲੋਕ ਉਸਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?’ 38 ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ? 39 ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’ 40 “ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’ 41 “ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।’ 42 ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ। 43 ਜਦੋਂ ਮੈਂ ਇਕੱਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’ 44 “ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ’ ਕਦੋਂ ਅਸੀਂ ਤੁਹਾਨੂੰ ਭੁਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’ 45 “ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।” 46 “ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਵੀ ਜੀਵਨ ਪਾਉਨਗੇ।”

Matthew 26

1 ਜਦੋਂ ਯਿਸੂ ਇਹ ਸਭ ਬਚਨ ਆਖ ਹਟਿਆ, ਉਸਨੇ ਆਪਣੇ ਚੇਲਿਆਂ ਨੂੰ ਆਖਿਆ, 2 “ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।” 3 ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ। 4 ਅਤੇ ਉਸ ਸਭਾ ਵਿੱਚ, ਉਨ੍ਹਾਂ ਨੇ ਧੋਖੇ ਨਾਲ ਯਿਸੂ ਨੂੰ ਗਿਰਫ਼ਤਾਰ ਕਰਨ ਅਤੇ ਮਾਰ ਦੇਣ ਦੀ ਵਿਉਂਤ ਬਣਾਈ। 5 ਪਰ ਉਨ੍ਹਾਂ ਨੇ ਆਖਿਆ, “ਅਸੀਂ ਯਿਸੂ ਨੂੰ ਪਸਾਹ ਦੇ ਤਿਉਹਾਰ ਵੇਲੇ ਗਿਰਫ਼ਤਾਰ ਨਹੀਂ ਕਰ ਸਕਦੇ ਕਿਉਂਕਿ ਲੋਕ ਗੁੱਸੇ ਵਿੱਚ ਆ ਜਾਣਗੇ ਅਤੇ ਫ਼ਸਾਦ ਕਰ ਦੇਣਗੇ।” 6 ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋਢ਼ੀ ਦੇ ਘਰ ਸੀ। 7 ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸਦੇ ਸਿਰ ਉੱਤੇ ਰੋਢ਼ ਦਿੱਤਾ। 8 ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬੜੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ? 9 ਇਹੋ ਅਤਰ ਮਹਿੰਗੇ ਮੁਲ੍ਲ ਵੇਚਿਆ ਜਾ ਸਕਦਾ ਸੀ ਅਤੇ ਪੈਸੇ ਗਰੀਬ ਲੋਕਾਂ ਨੂੰ ਦਿੱਤੇ ਜਾ ਸਕਦੇ ਸਨ? 10 ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸਲਈ ਉਸਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ। 11 ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਰਹਾਂਗਾ। 12 ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਰੋਢ਼ਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ। 13 ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼-ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿਥੇ ਕਿਤੇ ਇਹ ਖੁਸ਼-ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸਨੂੰ ਯਾਦ ਕਰਨਗੇ।” 14 ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ, 15 “ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ। 16 ਉਸ ਵੇਲੇ ਤੋਂ ਬਾਦ ਯਹੂਦਾ ਯਿਸੂ ਨੂੰ ਜਾਜਕ ਦੇ ਹੱਥ ਫ਼ੜਵਾਉਨ ਦਾ ਦਾਅ ਲਭਣ ਲੱਗਾ। 17 ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿਥੇ ਤਿਆਰ ਕਰੀਏ?” 18 ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸਨੂੰ ਮੈਂ ਜਾਨਦਾ ਹਾਂ ਅਤੇ ਉਸਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇੜੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।’” 19 ਜਿਸ ਤਰ੍ਹਾਂ ਯਿਸੂ ਨੇ ਚੇਲਿਆਂ ਨੂੰ ਕਿਹਾ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਵੇਂ ਪਸਾਹ ਦਾ ਭੋਜਨ ਤਿਆਰ ਹੋਇਆ। 20 ਸ਼ਾਮ ਵੇਲੇ ਯਿਸੂ ਆਪਣੇ ਬਾਰ੍ਹਾਂ ਚੇਲਿਆ ਸਮੇਤ ਮੇਜ਼ ਤੇ ਬੈਠਾ ਹੋਇਆ ਸੀ। 21 ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਾਡੇ ਬਾਰ੍ਹਾਂ ਵਿੱਚੋਂ ਇੱਕ ਚੇਲਾ ਮੈਨੂੰ ਜਲਦੀ ਹੀ ਮੇਰੇ ਦੁਸ਼ਮਨਾਂ ਦੇ ਹੱਥ ਫ਼ੜਾ ਦੇਵੇਗਾ।” 22 ਇਹ ਸੁਣਕੇ ਚੇਲੇ ਬੜੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ? 23 ਯਿਸੂ ਨੇ ਉੱਤਰ ਦਿੱਤਾ, “ਜਿਸ ਆਦਮੀ ਨੇ ਮੇਰੇ ਨਾਲ ਇਸ ਕਟੋਰੇ ਵਿੱਚ ਹੱਥ ਡੁਬੋਇਆ ਹੈ ਉਹੀ ਵਿਅਕਤੀ ਹੈ ਜਿਹੜਾ ਮੈਨੂੰ ਦੁਸ਼ਮਨਾਂ ਦੇ ਹੱਥੀ ਫ਼ੜਾਵੇਗਾ। 24 ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।” 25 ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ?”ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ੜਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।” 26 ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਇਸਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੁ ਇਹ ਮੇਰਾ ਸ਼ਰੀਰ ਹੈ।” 27 ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸਨੂੰ ਪੀਓ। 28 ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸਦੇ ਲੋਕਾਂ ਵਿਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ। 29 ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।” 30 ਫ਼ਿਰ ਉਨ੍ਹਾਂ ਨੇ ਭਜਨ ਗਾਇਆ। ਇਸਤੋਂ ਬਾਦ ਜੈਤੂਨ ਦੇ ਪਹਾੜ ਵੱਲ ਚਲੇ ਗਏ। 31 ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੁ ਇਹ ਲਿਖਿਆ ਹੋਇਆ ਹੈ:‘ਮੈਂ ਆਜੜੀ ਨੂੰ ਮਾਰ ਦੇਵਾਂਗਾ,ਅਤੇ ਉਸਦੇ ਇੱਜੜ ਦੀਆਂ ਭੇਡਾਂ ਖਿਲ੍ਲਰ ਜਾਣਗੀਆਂ।’ 32 ਪਰ ਮੈਂ ਮੌਤ ਤੋਂ ਬਾਦ ਫ਼ਿਰ ਜੀ ਉਠਾਂਗਾ ਅਤੇ ਗਲੀਲੀ ਵੱਲ ਜਾਵਾਂਗਾ। ਮੈਂ ਤੁਹਾਡੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਉਥੇ ਹੋਵਾਂਗਾ।” 33 ਤਦ ਪਤਰਸ ਨੇ ਉਸਨੂੰ ਉੱਤਰ ਦਿੱਤਾ, “ਭਾਵੇਂ ਤੇਰੇ ਕਾਰਨ ਬਾਕੀ ਸਾਰੇ ਚੇਲੇ ਭਰੋਸਾ ਗੁਆ ਬੈਠਣ, ਮੈਂ ਆਪਣਾ ਭਰੋਸਾ ਕਦੇ ਨਹੀਂ ਗੁਆਵਾਂਗਾ। 34 ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।” 35 ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੈਨੂੰ ਕਦੇ ਵੀ ਨਾਮੰਜ਼ੂਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਰੇ ਚੇਲਿਆਂ ਨੇ ਵੀ ਕਿਹਾ। 36 ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇਥੇ ਬੈਠੋ।” 37 ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ। 38 ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁਟ੍ਟਦਾ ਜਾ ਰਿਹਾ ਹੈ। ਤੁਸੀਂ ਇਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।” 39 ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।” 40 ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੰਟੇ ਲਈ ਵੀ ਨਹੀਂ ਜਾਗ ਸਕਦੇ? 41 ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।” 42 ਫ਼ੇਰ ਯਿਸੂ ਦੂਜੀ ਵਾਰ ਉਥੇ ਚਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁਖਾ ਦਾ ਪਿਆਲਾ ਮੇਰੇ ਝੱਲਣ ਤੋਂ ਬਿਨਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।” 43 ਜਦੋਂ ਯਿਸੂ ਵਾਪਿਸ ਆਇਆ, ਉਸਨੇ ਆਪਣੇ ਚੇਲਿਆਂ ਨੂੰ ਸੁਤਾ ਹੋਇਆ ਪਾਇਆ। ਉਨ੍ਹਾਂ ਦੀਆਂ ਅਖਾ ਥਕੀਆ ਹੋਈਆਂ ਸਨ। 44 ਤਾ ਯਿਸੂ ਤੋ ਵਿਦਾ ਹੋਕੇ ਇਕ ਵਾਰ ਫਿਰ ਚਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ। 45 ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ। 46 ਵੇਖੋ, ਜੋ ਮਨੁੱਖ ਮੈਨੂੰ ਮੇਰੇ ਦੁਸ਼ਮਨਾਂ ਹੱਥੀਂ ਫ਼ੜਾਵੇਗਾ ਉਹ ਆ ਗਿਆ ਹੈ।” 47 ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ। 48 ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸਨੂੰ ਗਿਰਫ਼ਤਾਰ ਕਰ ਲੈਣਾ” 49 ਤਾਂ ਯਹੂਡਾ ਸਿਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸਕਾਰ!” ਫ਼ਿਰ ਉਸਨੇ ਉਸਨੂੰ ਚੁੰਮਿਆ। 50 ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇਥੇ ਕਰਨ ਆਇਆ ਹੈਂ ਉਹ ਕਰ।”ਉਦੋਂ ਹੀ ਆਦਮੀ ਆਗਏ ਉਨ੍ਹਾਂ ਨੇ ਯਿਸੂ ਨੂੰ ਫ਼ੜਿਆ ਅਤੇ ਗਿਰਫ਼ਤਾਰ ਕਰ ਲਿਆ। 51 ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵਢ ਦਿੱਤਾ। 52 ਯਿਸੂ ਨੇ ਉਸਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ। 53 ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵਧ ਭੇਜ ਦੇਵੇਗਾ। 54 ਪਰ ਇਸਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।” 55 ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ। 56 ਪਰ ਇਹ ਸਭ ਕੁਝ ਇਸਲਈ ਹੋਇਆ ਤਾਂ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਇਸਤੋਂ ਬਾਦ ਯਿਸੂ ਦੇ ਸਾਰੇ ਚੇਲੇ ਉਸਨੂੰ ਛੱਡਕੇ ਭੱਜ ਗਏ। 57 ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕਠੇ ਹੋਏ ਸਨ। 58 ਜਦੋਂ ਉਸਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿਥ ਨਾਲ ਉਸਦਾ ਪਿਛਾ ਕੀਤਾ। ਉਸਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ। 59 ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲਭ ਰਹੀ ਸੀ। ਤਾਂ ਜੋ ਉਹ ਉਸਨੂੰ ਮਰਵਾ ਸਕਣ। ਉਹ ਅਜਿਹੇ ਲੋਕਾਂ ਨੂੰ ਲਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ। 60 ਬਹੁਤ ਸਾਰੇ ਲੋਕ ਸਾਮ੍ਹਣੇ ਆਏ ਜਿਨ੍ਹਾਂ ਨੇ ਯਿਸੂ ਬਾਰੇ ਝੂਠੀਆਂ ਗੱਲਾਂ ਆਖੀਆਂ। ਪਰ ਉਹ ਅਜਿਹੀ ਕੋਈ ਵੀ ਗਵਾਹੀ ਨਾ ਲਭ ਸਕੇ। ਫ਼ੇਰ ਦੋ ਲੋਕ ਬਾਹਰ ਆਏ ਅਤੇ ਉਨ੍ਹਾਂ ਆਖਿਆ, 61 “ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਤਬਾਹ ਕਰ ਸਕਦਾ ਹਾਂ ਅਤੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸਕਦਾ ਹਾਂ।’” 62 ਸਰਦਾਰ ਜਾਜਕ ਉਠਿਆ ਅਤੇ ਯਿਸੂ ਨੂੰ ਆਖਣ ਲੱਗਾ, “ਇਹ ਲੋਕ ਤੇਰੇ ਉੱਤੇ ਦੋਸ਼ ਲਾ ਰਹੇ ਹਨ। ਕੀ ਤੇਰੇ ਕੋਲ ਕੋਈ ਜਵਾਬ ਨਹੀਂ? ਕੀ ਇਹ ਲੋਕ ਸੱਚ ਆਖ ਰਹੇ ਹਨ?” 63 ਪਰ ਯਿਸੂ ਨੇ ਕੁਝ ਨਾ ਕਿਹਾ।ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?” 64 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।” 65 ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬੜੇ ਕਰੋਧ ਵਿੱਚ ਆਇਆ। ਤਾਂ ਉਸਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਪੰ ਹਨ, ਇਸਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋੜੀਂਦੀ। ਤੁਸੀਂ ਸਭ ਨੇ ਇਸਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। 66 ਤੁਹਾਡੀ ਕੀ ਸਲਾਹ ਹੈ?”ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।” 67 ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁਕਿਆ ਅਤੇ ਉਸਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ। 68 ਉਨ੍ਹਾਂ ਕਿਹਾ, “ਦਿਖਾ ਕਿ ਤੂੰ ਇੱਕ ਨਬੀ ਹੈਂ। ਹੇ ਮਸੀਹ, ਅਗੰਮ ਵਾਕ ਕਰ ਕਿ ਤੈਨੂੰ ਕਿਸਨੇ ਮਾਰਿਆ ਹੈ।” 69 ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।” 70 ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।” 71 ਫ਼ੇਰ ਪਤਰਸ ਉਸ ਵਿਹੜੇ ਤੋਂ ਬਾਹਰ ਚਲਿਆ ਗਿਆ। ਫ਼ਾਟਕ ਕੋਲ ਇੱਕ ਹੋਰ ਨੋਕਰ ਕੁੜੀ ਨੇ ਉਸਨੂੰ ਵੇਖਿਆ ਅਤੇ ਉਥੇ ਲੋਕਾਂ ਨੂੰ ਆਖਿਆ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।” 72 ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” 73 ਕੁਝ ਦੇਰ ਬਾਦ, ਜੋ ਲੋਕ ਉਥੇ ਖਢ਼ੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।” 74 ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ। 75 ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬ੍ਬਾਂ ਮਾਰਕੇ ਰੋਇਆ।

Matthew 27

1 ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ। 2 ਉਨ੍ਹਾਂ ਨੇ ਉਸਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ। 3 ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ। 4 ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ੜਵਾ ਦਿੱਤਾ।”ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮਸਿਆ ਹੈ, ਤੂੰ ਜਾਣ।” 5 ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁੜਕੇ ਖੁਦ ਨੂੰ ਫ਼ਾਹਾ ਲਾ ਲਿਆ। 6 ਪ੍ਰਧਾਨ ਜਾਜਕਾਂ ਨੇ ਉਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।” 7 ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ। 8 ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ। 9 ਤਾਂ ਜਿਹੜਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ,“ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁਲ੍ਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ। 10 ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।” 11 ਯਿਸੂ ਰਾਜਪਾਲ ਦੇ ਸਾਮ੍ਹਣੇ ਖਢ਼ਾ ਸੀ, ਅਤੇ ਰਾਜਪਾਲ ਨੇ ਉਸਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।” 12 ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸਨੇ ਜਵਾਬ ਵਿੱਚ ਕੁਝ ਨਹੀਂ ਆਖਿਆ। 13 ਤਦ ਪਿਲਾਤੁਸ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਸੁਣ ਰਿਹਾ ਜੋ ਇਲਜ਼ਾਮ ਇਹ ਤੇਰੇ ਖਿਲਾਫ਼ ਲਾ ਰਹੇ ਹਨ?” 14 ਪਰ ਯਿਸੂ ਨੇ ਉਸਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ। 15 ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ। 16 ਉਸ ਵਕਤ ਬਰੱਬਾਸ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ। 17 ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕਠੇ ਹੋਏ ਤਾਂ ਉਸਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?” 18 ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸਨੂੰ ਈਰਖਾ ਕਾਰਣ ਉਸਦੇ ਹੱਥੀ ਫ਼ੜਵਾਇਆ ਸੀ। 19 ਜਦੋਂ ਉਹ ਨਿਰਣੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।” 20 ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ। 21 ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?”ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।” 22 ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?”ਲੋਕਾਂ ਨੇ ਉੱਤਰ ਦਿੱਤਾ “ਉਸਨੂੰ ਸਲੀਬ ਦਿਉ।” 23 ਰਾਜਪਾਲ ਨੇ ਆਖਿਆ, “ਕਿਉਂ? ਉਸਨੇ ਕੀ ਅਪਰਾਧ ਕੀਤਾ ਹੈ।”ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸਨੂੰ ਸਲੀਬ ਦਿਓ।” 24 ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸਨੇ ਪਾਣੀ ਲੈਕੇ ਲੋਕਾਂ ਦੇ ਸਾਮ੍ਹਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।” 25 ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।” 26 ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋੜਿਆਂ ਨਾਲ ਮਾਰਨ। ਅਤੇ ਉਸਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚਢ਼ਾਉਣ ਲਈ ਦੇ ਦਿੱਤਾ। 27 ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸਦੇ ਦੁਆਲੇ ਸਾਰੇ ਪਹਿਰੇਦਾਰ ਇਕਠੇ ਕੀਤੇ। 28 ਸਿਪਾਹੀਆਂ ਨੇ ਉਸਦੇ ਸਾਰੇ ਕੱਪੜੇ ਲਾਹ ਕੇ ਇੱਕ ਲਾਲ ਚੋਗਾ ਉਸਨੂੰ ਪੁਵਾਇਆ। 29 ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸਦੇ ਸਿਰ ਤੇ ਪਾ ਦਿੱਤਾ। ਇਕ ਸੋਟੀ ਉਸਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!” 30 ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸਦੇ ਹੱਥ ਵਿੱਚ ਫ਼ੜਾਈ ਹੋਈ ਸੋਟੀ ਨੂੰ ਖੋਹਕੇ ਉਸਦੇ ਨਾਲ ਕਿੰਨੀ ਵਾਰੀ ਉਸਦੇ ਸਿਰ ਤੇ ਸੱਟ ਮਾਰੀ। 31 ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸਦੇ ਕੱਪੜੇ ਉਸਨੂੰ ਪੁਆਏ ਅਤੇ ਸਲੀਬ ਉੱਤੇ ਚਢ਼ਾਉਣ ਲਈ ਉਸਨੂੰ ਲੈ ਗਏ। 32 ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਸੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ। 33 ਉਹ ਗਲਗਥਾ ਨਾਉਂ ਦੀ ਜਗ੍ਹਾ ਤੇ ਪਹੁੰਚੇ ਜਿਸਦਾ ਅਰਥ ਹੈ “ਖੋਪਰੀ ਦੀ ਥਾਂ” 34 ਉਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ। 35 ਤਾਂ ਉਨ੍ਹਾਂ ਨੇ ਉਸਨੂੰ ਸਲੀਬ ਤੇ ਚਢ਼ਾਇਆ ਅਤੇ ਉਸਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿਚਕਾਰ ਉਸਦੇ ਕੱਪੜੇ ਵੰਡ ਲਏ। 36 ਸਿਪਾਹੀ ਉਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ। 37 ਉਨ੍ਹਾਂ ਨੇ ਉਸਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “” 38 ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ। 39 ਅਤੇ ਆਉਣ ਜਾਣ ਵਾਲੇ ਲੋਕ ਉਸਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ, 40 “ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।” 41 ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ 42 ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸਕਦਾ। ਲੋਕ ਉਸਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ। 43 ਉਸਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸਨੂੰ ਬਚਾਵੇ। ਉਸਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।’” 44 ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚਢ਼ਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ। 45 ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ। 46 ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?” 47 ਕੁਝ ਲੋਕ ਜੋ ਉਥੇ ਖਢ਼ੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।” 48 ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। 49 ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸਨੂੰ ਬਚਾਉਣ ਆਉਂਦਾ ਹੈ?” 50 ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ। 51 ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ। 52 ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ। 53 ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ। 54 ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖਿਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।” 55 ਬਹੁਤ ਸਾਰੀਆਂ ਔਰਤਾਂ ਵੀ ਉਥੇ ਸਨ। ਉਹ ਥੋੜੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ। 56 ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ। 57 ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ। 58 59 ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸਨੂੰ ਨਵੇਂ ਮਹੀਨ ਕੱਪੜੇ ਵਿੱਚ ਲਪੇਟਿਆ। 60 ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹੜੀ ਉਸਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢਕ ਦਿੱਤਾ ਅਤੇ ਚਲਿਆ ਗਿਆ। 61 ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉਥੇ ਹੀ ਕਬਰ ਦੇ ਸਾਮ੍ਹਣੇ ਬੈਠੀਆਂ ਰਹੀਆਂ। 62 ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ, 63 “ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉਠਾਂਗਾ।’ 64 ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉਠ ਪਿਆ ਹੈ। ਇਹ ਅਖੀਰਲਾ ਪਖੰਡ ਪਹਿਲੇ ਨਾਲੋਂ ਵੀ ਭੈੜਾ ਹੋਵੇਗਾ।” 65 ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।” 66 ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।

Matthew 28

1 ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ। 2 ਉਸ ਵਕਤ ਉਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸਦੇ ਉੱਪਰੋਂ ਉਹ ਵੱਡਾ ਪੱਥਰ ਰੇਢ਼ਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ। 3 ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ। 4 ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ। 5 ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲਭ ਰਹੀਆਂ ਹੋ ਜਿਸਨੂੰ ਸਲੀਬ ਦਿੱਤੀ ਗਈ ਸੀ। 6 ਪਰ ਯਿਸੂ ਇਥੇ ਨਹੀਂ ਹੈ, ਕਿਉਂਕਿ, ਜਿਵੇ ਉਸਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ। 7 ਅਤੇ ਜਲਦੀ ਜਾਕੇ ਉਸਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉਥੇ ਮੌਜੂਦ ਹੋਵੇਗਾ ਅਤੇ ਉਥੇ ਤੁਸੀਂ ਉਸਨੂੰ ਵੇਖੋਂਗੀਆਂ।” ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।’” 8 ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ। 9 ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉਥੇ ਯਿਸੂ ਉਨ੍ਹਾਂ ਸਾਮ੍ਹਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ। 10 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉਥੇ ਵੇਖਣਗੇ।” 11 ਉਹ ਔਰਤਾਂ ਉਸਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ। 12 ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ। 13 ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ। 14 ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰਖਾਂਗੇ।” 15 ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ। 16 ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ। 17 ਜਦੋਂ ਉਨ੍ਹਾਂ ਨੇ ਉਸਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ। 18 ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ। 19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ। 20 ਉਨ੍ਹਾਂ ਨੂੰ ਇਹ ਵੀ ਸਿਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

AMAZING GRACE BIBLE INSTITUTE